ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ:1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਆਟਾ ਸਕੀਮ ’ਤੇ ਲੱਗਾਈ ਰੋਕ

ਏਜੰਸੀ

ਖ਼ਬਰਾਂ, ਪੰਜਾਬ

ਡੀਪੂ ਹੋਲਡਰਾਂ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਲਿਆ ਫ਼ੈਸਲਾ

The High Court gave a blow to the Punjab government

 

ਮੁਹਾਲੀ: ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਇਕ ਵਾਰ ਫਿਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। 

ਇਹ ਫ਼ੈਸਲਾ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਡੀਪੂ ਹੋਲਡਰਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਾਇਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸਿੰਗਲ ਬੈਂਚ ਕੋਲ ਸੀ, ਜਿਸ ਤੋਂ ਬਾਅਦ ਡਬਲ ਬੈਂਚ ਨੂੰ ਰੈਫ਼ਰ ਕੀਤਾ ਗਿਆ।

ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਡਬਲ ਬੈਂਚ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਅਣਮਿੱਥੇ ਸਮੇਂ ਤੱਕ ਇਸ ਸਕੀਮ ’ਤੇ ਰੋਕ ਲਗਾ ਦਿੱਤੀ।