ਫੰਡਾਂ ਵਿਚ ਘਪਲੇ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ

ਏਜੰਸੀ

ਖ਼ਬਰਾਂ, ਪੰਜਾਬ

ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ।

Vigilance arrests former President MC Sunam for misappropriation of funds

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਗਜਿਨ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ।

ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।