ਹੁਸ਼ਿਆਰਪੁਰ 'ਚ ਅਕਾਲੀ ਆਗੂ ਤੇ ਸਾਬਕਾ ਸਰਪੰਚ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ, ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

Surjit Singh Anakhi

ਹੁਸ਼ਿਆਰਪੁਰ : ਸਥਾਨਕ ਪਿੰਡ ਮੇਗੋਵਾਲ ਗੰਜੀਆਂ ਵਿਖੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅਕਾਲੀ ਆਗੂ 'ਤੇ ਹਮਲਾ ਕੀਤਾ। ਜ਼ਖ਼ਮੀ ਹਾਲਤ 'ਚ ਉਹਨਾਂ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ, ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।