Punjab News : ਹਸਪਤਾਲ 'ਚ CM ਭਗਵੰਤ ਮਾਨ ਦਾ ਹਾਲ-ਚਾਲ ਜਾਨਣ ਪਹੁੰਚੇ 'ਆਪ' ਸੰਸਦ ਮੈਂਬਰ ਸੰਦੀਪ ਪਾਠਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ -CM ਭਗਵੰਤ ਮਾਨ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ

CM Bhagwant Mann & Sandeep Pathak

Punjab News : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਦਾ ਹਸਪਤਾਲ ਪਹੁੰਚ ਕੇ ਹਾਲ-ਚਾਲ ਜਾਣਿਆ। ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਸੰਦੀਪ ਪਾਠਕ ਨੇ ਕਿਹਾ ਕਿ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ। 

ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਬੁਲੇਟਿਨ ਅਨੁਸਾਰ ਸੀਐਮ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦੀ ਜਾਂਚ ਕੀਤੀ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਦਿਖਾਏ ਹਨ। ਉਨ੍ਹਾਂ ਨੇ ਪਲਮਨਰੀ ਆਰਟਰੀ ਪ੍ਰੈਸ਼ਰ ਵਿੱਚ ਵਾਧੇ ਦੇ ਇਲਾਜ ਲਈ ਵੀ ਚੰਗੀ ਪ੍ਰਤੀਕਿਰਿਆ ਦਿੱਤੀ ਹੈ।

ਇਸ ਸਮੇਂ ਮੁੱਖ ਮੰਤਰੀ ਪੂਰੀ ਤਰ੍ਹਾਂ ਸਥਿਰ ਹਨ। ਜਿਵੇਂ ਕਿ ਟ੍ਰੋਪਿਕਲ ਬੁਖਾਰ ਲਈ ਦਾਖਲੇ ਦੇ ਸਮੇਂ ਸ਼ੱਕੀ ਸੀ, ਲੈਪਟੋਸਪਾਇਰੋਸਿਸ ਲਈ ਉਨ੍ਹਾਂ ਦੇ ਖੂਨ ਦੇ ਟੈਸਟ ਪਾਜ਼ੇਟਿਵ ਆਏ ਹਨ। ਮੁੱਖ ਮੰਤਰੀ ਨੂੰ ਪਹਿਲਾਂ ਹੀ ਢੁਕਵੀਂ ਐਂਟੀਬਾਇਓਟਿਕ ਦਵਾਈ ਦਿੱਤੀ ਜਾ ਚੁੱਕੀ ਹੈ। ਸਾਰੀਆਂ ਕਲੀਨਿਕਲ ਅਤੇ ਰੋਗ ਸੰਬੰਧੀ ਜਾਂਚਾਂ ਨੇ ਤਸੱਲੀਬਖਸ਼ ਸੁਧਾਰ ਦਿਖਾਇਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ।