Punjab News: ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ 'ਚ ਦਾਖਲ ਹਨ ਸੀਐਮ ਭਗਵੰਤ ਮਾਨ, ਹਾਲਤ ਸਥਿਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ

CM Bhagwant Maan Health Update News

 CM Bhagwant Maan Health Update News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸੀਐਮ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਸ਼ੁੱਕਰਵਾਰ ਨੂੰ ਕੀਤੇ ਗਏ।  ਜਿਨ੍ਹਾਂ ਦੀ ਅੱਜ ਰਿਪੋਰਟ ਆਵੇਗੀ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਰਿਪੋਰਟ ਆਉਣ ਤੋਂ ਬਾਅਦ ਡਾਕਟਰਾਂ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ।

ਹਸਪਤਾਲ ਨੇ ਅੱਗੇ ਕਿਹਾ ਕਿ ਉਮੀਦ ਹੈ ਕਿ ਸੀਐਮ ਮਾਨ ਦੀ ਸਿਹਤ ਵਿਚ ਜਲਦੀ ਸੁਧਾਰ ਹੋਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਹਸਪਤਾਲ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ।

ਸ਼ੁੱਕਰਵਾਰ ਨੂੰ ਸੀਐਮਓ ਨੇ ਦੱਸਿਆ ਸੀ ਕਿ ਸੀਐਮ ਮਾਨ ਦੀ ਸਿਹਤ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਕਰਵਾਏ ਗਏ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ ਹੈ। ਫੇਫੜਿਆਂ ਵਿਚ ਸੋਜ ਦੇ ਮਾਮੂਲੀ ਲੱਛਣ ਮਿਲੇ ਸਨ। ਜਿਸ ਨਾਲ ਦਿਲ 'ਤੇ ਦਬਾਅ ਪੈ ਰਿਹਾ ਹੈ। ਨਤੀਜੇ ਵਜੋਂ, ਬਲੱਡ ਪ੍ਰੈਸ਼ਰ ਵੱਧ ਘੱਟ ਰਿਹਾ ਹੈ। ਇਸ ਸਬੰਧੀ ਕੁਝ ਹੋਰ ਜਾਂਚ ਕੀਤੀ ਜਾਣੀ ਹੈ। ਕੁਝ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਮੁੱਖ ਮੰਤਰੀ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਰਿਪੋਰਟ ਦੇਖਣ ਤੋਂ ਬਾਅਦ ਉਨ੍ਹਾਂ ਦੀ ਛੁੱਟੀ ਬਾਰੇ ਫੈਸਲਾ ਲਿਆ ਜਾਵੇਗਾ।