Khanna News : ਗੰਨੇ ਦੇ ਖੇਤ 'ਚੋਂ ਮਿਲੀਆਂ ਪਤੀ-ਪਤਨੀ ਦੀਆਂ ਮਿਲੀਆਂ ਲਾਸ਼ਾਂ
Khanna News : ਕੁਝ ਮਹੀਨੇ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ, ਦੋਵੇਂ ਨਸ਼ੇ ਦੇ ਸਨ ਆਦੀ ਸਨ, ਅਕਸਰ ਦੋਨਾਂ ’ਚ ਰਹਿੰਦਾ ਝਗੜਾ
Khanna News : ਖੰਨਾ ਦੇ ਪਿੰਡ ਫੈਜ਼ਗੜ੍ਹ 'ਚ ਗੰਨੇ ਦੇ ਖੇਤ 'ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵੇਂ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਦੋਵਾਂ ਨੇ ਕੁਝ ਸਮਾਂ ਪਹਿਲਾਂ ਲਵ ਮੈਰਿਜ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦੇ ਆਦੀ ਸਨ ਅਤੇ ਆਪਸ ਵਿੱਚ ਲੜਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਨੇ ਖੁਦਕੁਸ਼ੀ ਦਾ ਸ਼ੱਕ ਜਤਾਇਆ ਹੈ। ਫਿਲਹਾਲ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਦੇ ਸ਼ਮਸ਼ੇਰ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਪਹਿਲਾਂ ਪਿੰਡ ਵਿੱਚ ਵਿਜੇ ਨਾਂ ਦਾ ਵਿਅਕਤੀ ਰਹਿੰਦਾ ਸੀ। ਕੁਝ ਮਹੀਨੇ ਪਹਿਲਾਂ ਉਸ ਨੇ ਲਵ ਮੈਰਿਜ ਕੀਤੀ ਸੀ। ਉਸ ਦੀ ਪਤਨੀ ਸੰਜਨਾ ਸਾਹਨੇਵਾਲ ਦੇ ਟਿੱਬਾ ਨੇੜੇ ਆਪਣੀ ਮਾਂ ਨਾਲ ਰਹਿੰਦੀ ਸੀ। ਦੋਵੇਂ ਬਿਹਾਰ ਤੋਂ ਪੰਜਾਬ ਆਏ ਸਨ। ਪਿੰਡ ਦੇ ਲੋਕਾਂ ਅਨੁਸਾਰ ਵਿਜੇ ਅਤੇ ਸੰਜਨਾ ਦਾ ਅਕਸਰ ਝਗੜਾ ਰਹਿੰਦਾ ਸੀ ਅਤੇ ਨਸ਼ੇ ਦੇ ਆਦੀ ਸਨ। ਪਿੰਡ ਵਾਸੀ ਸ਼ਮਸ਼ੇਰ ਅਨੁਸਾਰ ਅੱਜ ਸਵੇਰੇ ਜਦੋਂ ਉਸ ਦਾ ਮਜ਼ਦੂਰ ਗੰਨੇ ਦੇ ਖੇਤ ਵਿੱਚ ਸਪਰੇਅ ਕਰਨ ਲੱਗਾ ਤਾਂ ਉਸ ਨੇ ਦੋਵਾਂ ਦੀਆਂ ਲਾਸ਼ਾਂ ਦੇਖ ਕੇ ਰੌਲਾ ਪਾ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ।
ਥਾਣਾ ਸਦਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪੁੱਜੀ। ਸੰਜਨਾ ਅਤੇ ਵਿਜੇ ਦੀਆਂ ਲਾਸ਼ਾਂ ਗੰਨੇ ਦੇ ਖੇਤ ਵਿੱਚ ਪਈਆਂ ਸਨ। ਫਿਲਹਾਲ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਕਰਨਗੇ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ 'ਚ ਹੀ ਲੱਗੇਗਾ। ਇਸ ਦੌਰਾਨ ਡਾਕਟਰ ਨਵਦੀਪ ਜੱਸਲ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਪਹਿਲਾਂ ਮੌਤ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
(For more news apart from Dead bodies of husband and wife found in sugarcane field in Khanna News in Punjabi, stay tuned to Rozana Spokesman)