ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵਿਧਾਨ ਸਭਾ ਦੀ ਚੋਣ ਲੜਨ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁੱਤ ਦੀ ਇੱਛਾ ਕਰਾਂਗੇ ਪੂਰੀ: ਬਲਕੌਰ ਸਿੰਘ

Sidhu Moosewala's father announces to contest assembly elections

ਮਾਨਸਾ: ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੱਲ੍ਹ ਮਾਨਸਾ ਵਿੱਚ ਇੱਕ ਮੀਟਿੰਗ ਦੌਰਾਨ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੀ ਵਿਧਾਨ ਸਭਾ ਤੋਂ ਚੋਣ ਲੜਨ ਦੀ ਇੱਛਾ ਨੂੰ ਜ਼ਰੂਰ ਪੂਰਾ ਕਰਨਗੇ ਅਤੇ ਵਿਧਾਨ ਸਭਾ ਦੀ ਚੋਣ ਲੜ ਕੇ ਜਿੱਤ ਕੇ ਆਪਣੇ ਪੁੱਤ ਦੀ ਫੋਟੋ ਆਪਣੀ ਜੇਬ ਉੱਪਰ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਨਗੇ।