ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਸੰਭਾਲਣਗੇ...
ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ (ਪੀਟੀਆਈ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਸੰਭਾਲਣਗੇ। ਇਸੇ ਅਧੀਨ 30 ਅਕਤੂਬਰ ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜੋ ਕਿ ਸਵੇਰੇ 9.30 ਸ਼ੁਰੂ ਹੋਵੇਗਾ। ਜਿਸ ਵਿਚ ਸਮੂਹ ਸਿੰਘ ਸਾਹਿਬਾਨ, ਪ੍ਰਧਾਨ ਸ਼੍ਰੋਮਣੀ ਕਮੇਟੀ, ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਸੰਤ ਮਹਾਂਪੁਰਸ਼ , ਸੇਵਾ ਸੋਸਾਇਟੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰਨਗੀਆਂ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ‘ਚ 22 ਅਕਤੂਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ।