ਪੰਜਾਬ ਸਰਕਾਰ ਵਲੋਂ ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ. ਨਵਜੋਤ ਸਿੰਘ ਸਿੱਧੂ , ਸ. ਸਾਧੂ ਸਿੰਘ ਧਰਮਸੋਤ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ...

HM disburses cheques of compensation to injured

ਚੰਡੀਗੜ੍ਹ (ਸਸਸ) : ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ. ਨਵਜੋਤ ਸਿੰਘ ਸਿੱਧੂ , ਸ. ਸਾਧੂ ਸਿੰਘ ਧਰਮਸੋਤ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ ਪੰਜ ਹਸਪਤਾਲਾਂ ਵਿਚ ਜਾ ਕੇ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿਤੇ। ਜ਼ਿਕਰਯੋਗ ਹੈ ਕਿ ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਸਨ, ​

ਅਤੇ ਹਰੇਕ ਮਰੀਜ਼ ਨੂੰ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਹੀ ਹਸਪਤਾਲ ਵਿਚੋਂ ਛੁੱਟੀ ਦਿਤੀ ਜਾਵੇ। ਉਨ੍ਹਾਂ ਉਕਤ ਹਸਪਤਾਲਾਂ ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵਲੋਂ ਸੰਕਟ ਦੇ ਇਸ ਸਮੇਂ ਵਿਚ ਦਿਤੀਆਂ ਸੇਵਾਵਾਂ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਜ਼ਖਮੀਆਂ ਦੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ ਲਈ ਵੀ ਆਖਿਆ ਗਿਆ ਹੈ।

 ਸ. ਸਰਕਾਰੀਆ ਨੇ ਇਸ ਮੌਕੇ ਪੰਜਾਬ ਸਰਕਾਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਸਾਰ ਲੈਣ ਲਈ ਕੀਤੇ ਵਿਸ਼ੇਸ਼ ਯਤਨਾਂ ਉਤੇ ਸੰਤੁਸ਼ਟੀ ਜ਼ਾਹਰ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਾ ਕੇਵਲ ਹਸਪਤਾਲਾਂ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਪੁੱਛਿਆ, ਸਗੋਂ ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਮਾਲੀ ਮਦਦ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ

ਕਿ ਇਹ ਪੀੜਤ ਪਰਿਵਾਰ, ਉਨ੍ਹਾਂ ਦੇ ਅਪਣੇ ਪਰਿਵਾਰ ਦਾ ਹਿੱਸਾ ਹਨ ਅਤੇ ਮੈਂ ਇਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਬਜ਼ੁਰਗਾਂ ਦੀ ਸਾਂਭ-ਸੰਭਾਲ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।