ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਵਰਕਰਾਂ ਨੂੰ ਹਿਰਾਸਤ 'ਚ ਲਿਆ
ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾਮੁੱਕੀ
BJP Mahila Morcha protest at Chandigarh
ਚੰਡੀਗੜ੍ਹ: ਭਾਜਪਾ ਮਹਿਲਾ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਭਾਰੀ ਗਿਣਤੀ ਵਿਚ ਭਾਜਪਾ ਮਹਿਲਾ ਵਰਕਰਾਂ ਸ਼ਾਮਲ ਹੋਈਆਂ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਭਾਜਪਾ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।
ਭਾਜਪਾ ਮਹਿਲਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਭਾਜਪਾ ਮਹਿਲਾ ਮੋਰਚਾ ਵੱਲੋਂ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਵਰਕਰਾਂ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਭਾਰੀ ਹੰਗਾਮਾ ਹੋਇਆ।