ਦਰਬਾਰ ਸਾਹਿਬ ਵਿਖੇ ਅਰਦਾਸ ਉਪਰੰਤ ਹੋਵੇਗੀ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਨਵੰਬਰ ਤੋਂ ਲਗਾਤਾਰ ਤਿੰਨ ਮਹੀਨੇ ਤੱਕ ਪੰਜਾਬ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

Pind Bachao Punjab Bachao kafla starts from 1 November

ਅੰਮ੍ਰਿਤਸਰ: ਪੰਜਾਬ ਵਾਸੀਆਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤ ਕਰਨ ਲਈ ਵੱਖ-ਵੱਖ ਬੁੱਧੀਜੀਵੀਆਂ ਵੱਲੋਂ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਕਾਫ਼ਲੇ ਦੀ ਸ਼ੁਰੂਆਤ ਇਕ ਨਵੰਬਰ ਤੋਂ ਹੋਵੇਗੀ।

ਇਹ ਜਾਣਕਾਰੀ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਡਾਕਟਰ ਪਿਆਰੇ ਲਾਲ ਗਰਗ, ਡਾਕਟਰ ਸ਼ਿਆਮ ਸੁੰਦਰ ਦੀਪਤੀ, ਬੀਬੀ ਰਮਨਦੀਪ ਕੌਰ ਸਮੇਤ ਹੋਰ ਬੁਲਾਰਿਆਂ ਵੱਲੋਂ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ 1 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਮੁਹਿੰਮ ਲਗਾਤਾਰ ਤਿੰਨ ਮਹੀਨੇ ਤੱਕ ਜਾਰੀ ਰਹੇਗੀ, ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪੰਜਾਬ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਫ਼ਲੇ ਦਾ ਵਿਸਥਾਰ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਦੇਸ਼ ਦੀਆਂ ਹੋਰ ਜਥੇਬੰਦੀਆਂ ਦੀ ਸਹਾਇਤਾ ਨਾਲ ਇਸ ਕਾਫ਼ਲੇ ਨੂੰ ਦੇਸ਼ ਦੇ ਬਾਕੀ ਸੂਬਿਆਂ ਤੱਕ ਵੀ ਪਹੁੰਚਾਇਆ ਜਾਵੇਗਾ। ਇਸ ਮੌਕੇ ਬੀਬੀ ਕਿਰਨਜੀਤ ਕੌਰ ਝੁਨੀਰ, ਪ੍ਰੋਫੈਸਰ ਮਨਜੀਤ ਸਿੰਘ, ਡਾ. ਖੁਸ਼ਹਾਲ ਸਿੰਘ, ਡਾ. ਜਸਪਾਲ ਸਿੰਘ ਸਿੱਧੂ ਅਤੇ ਕੁਲਜੀਤ ਸਿੰਘ (ਸਿੰਘ ਬ੍ਰਦਰਜ਼) ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਦੱਸ ਦਈਏ ਕਿ ਪੰਜਾਬ ਦੇ ਵੱਖ-ਵੱਖ ਬੁੱਧੀਜੀਵੀਆਂ ਵਲੋਂ ਪੰਜਾਬ ਸਮੇਤ ਦੇਸ਼ ਦੇ ਬਾਕੀ ਸੂਬਿਆਂ ਨੂੰ ਲੋਕਾਂ ਦੀਆ ਮੰਗਾਂ ਸਬੰਧੀ ਜਾਗਰੂਕ ਕਰਨ ਲਈ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।