ਪੰਜਾਬ 'ਚ ਬਿਜਲੀ ਦਾ ਵੱਡਾ ਸੰਕਟ, ਜਾਣੋ ਕੀ ਹੈ ਥਰਮਲ ਪਲਾਂਟਾਂ ਦਾ ਹਾਲ
ਕੁਝ ਹੀ ਦਿਨਾਂ ਦਾ ਕੋਲਾ ਬਚਿਆ ਹੈ।
ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੇ ਚਲਦੇ ਕੇਂਦਰ ਸਰਕਾਰ ਨੇ ਸੂਬੇ 'ਚ ਮਾਲ ਗੱਡੀਆਂ 'ਤੇ ਰੋਕ ਲਾ ਦਿੱਤੀ ਹੈ। ਅਜਿਹੇ ਵਿੱਚ ਪੰਜਾਬ 'ਚ ਬਿਜਲੀ ਦਾ ਸੰਕਟ ਸ਼ੁਰੂ ਹੋ ਸਕਦਾ ਹੈ। ਹੁਣ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਕਾਰਨ ਸੂਬੇ ਦੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ 'ਚ ਕੋਲੇ ਦਾ ਖ਼ਤਮ ਹੋਣਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਿਆਸੀ ਲੀਡਰਾਂ ਤੇ ਪਲਾਂਟ ਦੇ ਮਾਲਕਾਂ ਦੇ ਦਾਅਵੇ ਸਾਹਮਣੇ ਆਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕੁਝ ਹੀ ਦਿਨਾਂ ਦਾ ਕੋਲਾ ਬਚਿਆ ਹੈ।
ਸੂਬੇ ਵਿੱਚ ਮਾਲ ਗੱਡੀਆਂ ਨਾ ਆਉਣ ਕਾਰਨ ਕੋਲੇ ਦੀ ਸਪਲਾਈ ਨਹੀਂ ਹੋ ਰਹੀ। ਇਸ ਕਾਰਨ ਸੂਬੇ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਕੋਲੇ ਦੀ ਘਾਟ ਕਾਰਨ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਠੱਪ ਹੋ ਸਕਦੀ ਹੈ।
ਜਾਣੋ ਕੀ ਹੈ ਥਰਮਲ ਪਾਵਰ ਪਲਾਂਟਾਂ ਦਾ ਹਾਲ
-ਮਾਨਸਾ ਦੇ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ 'ਚ ਇੱਕ ਤਿਹਾਈ ਦਿਨ ਲਈ 10,552 ਟਨ ਕੋਲਾ ਬਚਿਆ ਹੈ।
-ਰਾਜਪੁਰਾ ਪਲਾਂਟ 'ਚ ਅੱਧੇ ਦਿਨ ਲਈ 10 ਹਜ਼ਾਰ ਮੀਟ੍ਰਿਕ ਟਨ ਕੋਲਾ ਬਚਿਆ ਹੈ।
-ਗੋਇੰਦਵਾਲ ਸਾਹਿਬ ਪਲਾਂਟ 'ਚ 18,294 ਮੀਟ੍ਰਿਕ ਟਨ ਕੋਲਾ ਮੌਜੂਦ ਹੈ।
-ਬਠਿੰਡਾ ਦੇ ਲਹਿਰਾ ਮੁਹੱਬਤ ਤੇ ਰੂਪਨਗਰ ਦੇ ਪਲਾਂਟ 'ਚ ਪਹਿਲਾਂ ਤੋਂ ਹੀ ਉਤਪਾਦਨ ਬੰਦ ਹੈ।
ਇਨ੍ਹਾਂ ਜਿਲ੍ਹਿਆਂ 'ਚ ਬੰਦ ਹੋਏ ਥਰਮਲ ਪਾਵਰ ਪਲਾਂਟ
ਮਾਲਗੱਡੀਆਂ ਦੇ ਰੁਕਣ ਕਾਰਨ ਰੂਪਨਗਰ, ਬਠਿੰਡਾ ਦੇ ਲਹਿਰਾ ਮੁਹੱਬਤ, ਮਾਨਸਾ ਦੇ ਤਲਵੰਡੀ ਸਾਬੋ, ਪਟਿਆਲਾ ਦੇ ਰਾਜਪੁਰਾ ਤੇ ਤਰਨ ਤਾਰਨ ਦੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ।