ਸਕੂਲਾਂ ਤੇ ਮੰਡਰਾਇਆ ਕੋਰੋਨਾ ਦਾ ਕਹਿਰ, ਦੋ ਸਰਕਾਰੀ ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ 'ਚ ਛੁੱਟੀ ਕਰ ਦਿੱਤੀ ਗਈ ਹੈ।

corona

ਫ਼ਾਜ਼ਿਲਕਾ- ਪੰਜਾਬ 'ਚ ਮੁੜ ਤੋਂ ਸਕੂਲ ਖੋਲ੍ਹ ਦਿੱਤੇ ਗਏ ਹਨ। ਸਕੂਲ ਖੁੱਲਣ ਦੇ ਕਰਕੇ ਬਹੁਤ 'ਚ ਕੋਰੋਨਾ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਅੱਜ ਤਾਜ਼ਾ ਮਾਮਲਾ ਫ਼ਾਜ਼ਿਲਕਾ ਜ਼ਿਲ੍ਹੇ 'ਚ ਵੇਖਣ ਨੂੰ ਮਿਲਿਆ ਹੈ,ਇੱਥੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ 'ਚ ਛੁੱਟੀ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਫ਼ਾਜ਼ਿਲਕਾ ਦੇ ਪਿੰਡ ਖੂਈ ਖੇੜਾ ਅਤੇ ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ ਦੇ ਸਰਕਾਰੀ ਸਕੂਲ ਦਾ ਹੈ। ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅਧਿਆਪਕਾਂ ਨੂੰ ਘਰ 'ਚ ਆਈਸੋਲੇਟ ਕਰ ਦਿੱਤਾ ਗਿਆ ਹੈ।   

ਖੂਈ ਖੇੜਾ ਦੇ ਪ੍ਰਿੰਸੀਪਲ ਗੁਰਦੀਪ ਕੁਮਾਰ ਨੇ ਦੱਸਿਆ ਕਿ ਅਧਿਆਪਕ ਵਲੋਂ ਇਸ ਦੀ ਸੂਚਨਾ ਉਨ੍ਹਾਂ ਨੂੰ ਅੱਜ ਸਵੇਰੇ ਦਿੱਤੀ ਗਈ, ਜਿਸ ਤੋਂ ਬਾਅਦ ਸਕੂਲ ਦੇ ਸਟਾਫ਼ ਨੂੰ ਕੋਰੋਨਾ ਟੈਸਟ ਕਰਵਾਉਣ ਦੀਆਂ ਹਿਦਾਇਤਾਂ ਕੀਤੀਆਂ ਗਈਆਂ ਹਨ ਤੇ ਨਾਲ ਹੀ ਸਕੂਲ ਪ੍ਰਿੰਸੀਪਲਾਂ ਨੂੰ ਸਿਹਤ ਵਿਭਾਗ ਦੀ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਗੌਰਤਲਬ ਹੈ ਕਿ ਬੀਤੇ ਦਿਨੀ ਬੂਥਗੜ੍ਹ ਵਿਖੇ ਸਿਹਤ ਵਿਭਾਗ ਦੀ ਟੀਮ ਨੇ 38 ਅਧਿਆਪਕਾਂ ਦੇ 'ਕੋਰੋਨਾ ਵਾਇਰਸ' ਟੈਸਟ ਕੀਤੇ ਜਿਨ੍ਹਾਂ ਵਿਚੋਂ ਇਕ ਅਧਿਆਪਕਾ ਦੀ ਰਿਪੋਰਟ ਪਾਜ਼ੀਟਿਵ ਆਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੀੜਾ ਦੇ 19 ਅਧਿਆਪਕਾਂ, ਸਰਕਾਰੀ ਹਾਈ ਸਕੂਲ ਪਿੰਡ ਮੀਆਂਪੁਰ ਚੰਗਰ ਦੇ 3 ਅਧਿਆਪਕਾਂ ਅਤੇ ਸਰਕਾਰੀ ਹਾਈ ਸਕੂਲ ਪਿੰਡ ਮਾਣਕਪੁਰ ਸ਼ਰੀਫ਼ ਦੇ 16 ਅਧਿਆਪਕਾਂ ਦੇ 'ਰੈਪਿਡ ਕਾਰਡ' ਟੈਸਟ ਕੀਤੇ ਗਏ ਜਿਨ੍ਹਾਂ ਵਿਚੋਂ ਮਾਣਕਪੁਰ ਸ਼ਰੀਫ਼ ਦੇ ਸਕੂਲ ਦੀ ਅਧਿਆਪਕਾ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦਕਿ ਬਾਕੀ ਸਾਰਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ। ਮੌਕੇ 'ਤੇ ਹੀ ਸਾਰੇ ਟੈਸਟਾਂ ਦੀਆਂ ਰਿਪੋਰਟ ਦਿੱਤੀਆਂ ਗਈਆਂ।