ਪੰਜਾਬ ਕਾਂਗਰਸ ਨੇ ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਨੂੰ ਬਣਾਇਆ ਰਣਨੀਤੀਕਾਰ
ਪ੍ਰਸ਼ਾਂਤ ਕਿਸ਼ੋਰ ਦੀ ਥਾਂ ਰਣਨੀਤੀ ਘੜਣਗੇ ਕਾਂਗਰਸ ਲਈ
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਕਾਂਗਰਸ ’ਚ ਸ਼ਾਮਲ ਹੋ ਗਏ। ਦਿੱਲੀ ਵਿੱਚ ਰਾਹੁਲ ਗਾਂਧੀ ਤੇ ਮੁੱਖਮੰਤਰੀ ਚੰਨੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ਰਹੇ ਮੌਜੂਦ ਸਨ।
ਪੰਜਾਬ ਕਾਂਗਰਸ ਨੇ ਪਰਮਿੰਦਰ ਸਿੰਘ ਬਰਾੜ ਨੂੰ ਰਣਨੀਤੀਕਾਰ ਬਣਾਇਆ ਹੈ। ਹੁਣ ਪ੍ਰਸ਼ਾਂਤ ਕਿਸ਼ੋਰ ਦੀ ਥਾਂ ਪਰਮਿੰਦਰ ਸਿੰਘ ਬਰਾੜ ਕਾਂਗਰਸ ਲਈ ਰਣਨੀਤੀ ਘੜਣਗੇ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਬਰਾੜ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ। ਦੱਸ ਦੇਈਏ ਕਿ ਬਤੌਰ SOI ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਪ੍ਰਦਰਸ਼ਨ ਬਹੁਤ ਚੰਗਾ ਨਹੀਂ ਰਿਹਾ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਪਾਰਟੀ ਪਾਸੋਂ ਦਰਕਿਨਾਰ ਚੱਲ ਰਹੇ ਸਨ।
ਹਾਲਾਂਕਿ ਇਹ ਵੀ ਸੱਚ ਹੈ ਕਿ ਉਹ ਬਿਕਰਮ ਮਜੀਠੀਆ ਦੇ ਬੇਹੱਦ ਖ਼ਾਸ ਸਨ। ਬਰਾੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਵਾਉਣ ਤੋਂ ਬਾਅਦ ਜਨਰਲ ਸਕੱਤਰ ਕਾਂਗਰਸ ਕੇ.ਸੀ. ਵੀਨੂੰਗੋਪਾਲ ਨੇ ਮੁਬਾਰਕਾਂ ਦਿੱਤੀਆਂ।