Punjab News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜਿਆ ਆਪਣਾ ਸਪਸ਼ਟੀਕਰਨ, ਮੰਗੀ ਮੁਆਫ਼ੀ

ਏਜੰਸੀ

ਖ਼ਬਰਾਂ, ਪੰਜਾਬ

Punjab News: ਇਤਰਾਜ਼ਯੋਗ ਟਿੱਪਣੀਆਂ ਬਾਰੇ ਦਿੱਤਾ ਸਪੱਸ਼ਟੀਕਰਨ

Raja Waring asked for a written apology from the Jathedar of Sri Akal Takht Sahib

 

Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ।

ਪੱਤਰ ਵਿਚ ਉਨ੍ਹਾਂ ਲਿਖਿਆ, 'ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇਕ ਨਿਮਾਣੇ ਸਿੱਖ ਵਜੋਂ ਹਮੇਸ਼ਾਂਂ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ। ਆਪ ਜੀ ਜਿਸ ਅਸਥਾਨ ਉੱਤੇ ਬਿਰਾਜਮਾਨ ਹੋ, ਮੈਂ ਉਸ ਬਾਰੇ ਕਦੇ ਵੀ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਸਿੱਖ ਮਰਿਆਦਾ ਵਿਚ ਰਹਿਣ ਵਾਲਾ ਸਿੱਖਾ ਹਾਂ ਤੇ ਮੇਰੇ ਵੱਲੋਂ ਪਿਛਲੇ ਦਿਨੀਂ ਕੀਤੀਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿਚ ਮੈਥੋਂ ਜੋ ਇਸ ਮਹਾਨ ਸੰਸਥਾ ਦੀ ਸ਼ਾਨ ਤੇ ਅਜ਼ਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮਾਫ਼ੀ ਦਾ ਤਲਬਗਾਰ ਹਾਂ।'

ਰਾਜਾ ਵੜਿੰਗ ਨੇ ਲਿਖਿਆ ਕਿ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇਕ ਨਿਮਾਣੇ ਸਿੱਖ ਵਜੋਂ ਹਮੇਸ਼ਾਂਂ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ।