ਪਾਕਿਸਤਾਨ ਪਹੁੰਚ ਕੇ ਹਰਸਿਮਰਤ ਬਾਦਲ ਬੋਲੇ, ਬਾਬੇ ਨਾਨਕ ਦੀ ਕ੍ਰਿਪਾ ਨਾਲ ਇਥੇ ਆਈ ਹਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਪਾਕਿਸਤਾਨ ‘ਚ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅੱਜ ਪਾਕਿਸਤਾਨ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ...

ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ (ਭਾਸ਼ਾ) : ਅੱਜ ਪਾਕਿਸਤਾਨ ‘ਚ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅੱਜ ਪਾਕਿਸਤਾਨ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨੀਂਹ ਪੱਥਰ ਰੱਖਣਗੇ। ਇਸ ਲਈ ਪਾਕਿਸਤਾਨ ਨੇ ਭਾਰਤ ਤੋਂ ਕੁਝ ਖ਼ਾਸ ਮਹਿਮਾਨਾਂ ਨੂੰ ਵੀ ਬੁਲਾਵਾ ਦਿਤਾ ਹੈ। ਨਵਜੋਤ ਸਿੰਘ ਸਿੱਧੂ ਤਾਂ ਪਹਿਲਾਂ ਹੀ ਪਾਕਿਸਤਾਨ ਪਹੁੰਚ ਚੁੱਕੇ ਹਨ। ਅੱਜ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ, ਹਰਸਿਮਰਤ ਕੌਰ ਬਾਦਲ ਵੀ ਪਾਕਿਸਤਾਨ ਪਹੁੰਚ ਗਏ ਹਨ। ਉਹਨਾਂ ਦਾ ਨਾਲ ਕੈਬਨਿਟ ਮੰਤਰੀ ਹਰਦੀਪ ਪੁਰੀ ਵੀ ਹਨ।

ਇਸ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਾਂਗਰਸੀ ਸਾਂਸਦ ਗੁਰਜੀਤ ਔਜਲਾ ਵੀ ਪਾਕਿਸਤਾਨ ਪਹੁੰਚ ਚੁੱਕੇ ਹਨ। ਪਾਕਿਸਤਾਨ ਜਾਣ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਦਾ ਬਿਆਨ, ਅੱਜ ਹਰਸਿਮਰਤ ਕੌਰ ਬਾਦਲ ਅਟਾਰੀ ਸਰਹੱਦ ‘ਤੇ ਪਹੁੰਚੀ ਪਾਕਿਸਤਾਨ ਜਾਣ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੈਨੂੰ ਕਿਸੇ ਨੇ ਨਹੀਂ ਬੁਲਾਇਆ, ਗੁਰੂ ਨਾਨਕ ਪਾਤਿਸ਼ਾਹ ਦੀ ਕ੍ਰਿਪਾ ਨਾਲ ਉਥੇ ਜਾ ਰਹੀ ਹਾਂ।

ਮੈਂ ਉਸ ਦੇਸ਼ ਵਿਚ ਜਾ ਰਹੀ ਹਾਂ। ਜਿਥੇ ਮੈਨੂੰ ਕੋਈ ਨਹੀਂ ਜਾਣਦਾ। ਉਹਨਾਂ ਨੇ ਦੋਨਾਂ ਸਰਕਾਰਾਂ ਲਈ ਕਿਹਾ ਕਿ ਦੋਨਾਂ ਸਰਕਾਰਾਂ ਨੇ ਇਤਿਹਾਸਕ ਫੈਸਲਾ ਲਿਆ ਹੈ। ਦੱਸ ਦਈਏ ਕਿ 26 ਨਵੰਬਰ ਨੂੰ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਅੱਜ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।