ਮਨਪ੍ਰੀਤ ਬਾਦਲ ਨੇ ਕੁਲਦੀਪ ਚਾਂਦਪੁਰੀ ਨੂੰ ਦਸਿਆ 'ਪੰਜਾਬ ਦਾ ਸ਼ੇਰ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨਮਿਤ ਭੋਗ ਅਤੇ ਅੰਤਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਡੀ...

ਮਨਪ੍ਰੀਤ ਬਾਦਲ

ਚੰਡੀਗੜ੍ਹ (ਭਾਸ਼ਾ) : ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨਮਿਤ ਭੋਗ ਅਤੇ ਅੰਤਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਡੀ ਚੰਡੀਗੜ੍ਹ ਵਿਖੇ ਹੋਈ। ਜਿਸ ਵਿਚ ਅਨੇਕਾਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਚਾਂਦਪੁਰੀ ਸਾਹਿਬ ਪੰਜਾਬ ਦਾ ਮਾਣ ਸਨ।

 ਜਿਨ੍ਹਾਂ ਨੇ 1971 ਦੀ ਜੰਗ ਵਿਚ ਦੁਸ਼ਮਣ ਦੇ ਦੰਦ ਖੱਟੇ ਕੀਤੇ। ਦਸ ਦਈਏ ਕਿ 17 ਨਵੰਬਰ ਨੂੰ ਬ੍ਰਿਗਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਭਾਰਤ-ਪਾਕਿਸਤਾਨ ਵਿਚਕਾਰ ਹੋਈ 1971 ਦੀ ਜੰਗ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਬਾਲੀਵੁੱਡ ਫਿਲਮ ਬਾਰਡਰ ਉਨ੍ਹਾਂ ਦੇ ਸੂਰਬੀਰਤਾ 'ਤੇ ਬਣੀ ਹੋਈ ਹੈ।