ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ : ਆਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

3 ਦਸੰਬਰ ਦਾ ਇੰਤਜ਼ਾਰ ਕਰਨ ਦੀ ਥਾਂ ਕਿਸਾਨਾਂ ਨਾਲ ਹੁਣੇ ਗੱਲ ਕਰਕੇ ਸਮੱਸਿਆ ਦਾ ਹੱਲ ਲੱਭੇ ਮੋਦੀ ਸਰਕਾਰ

app

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਲੜਾਈ ਲੜ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮੋਦੀ ਵੱਲੋਂ ਆਪਣੇ ਅੜੀਅਲ ਰਵੱਈਆਂ ਉਤੇ ਚਲਦਿਆਂ ਦਮਨਕਾਰੀ ਨੀਤੀ ਤਹਿਤ ਕੁਚਲਣ ਦੇ ਯਤਨਾਂ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਮੰਗ ਕੀਤੀ ਕਿ ਮੋਦੀ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਵਾਲੀ ਥਾਂ ਉਤੇ ਜਾ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇ। ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਭਾਰਤੀ ਨੂੰ ਆਪਣਾ ਵਿਰੋਧ ਦਰਜ ਕਰਾਉਣ ਦਾ ਹੱਕ ਹੈ, ਪ੍ਰੰਤੂ ਮੋਦੀ ਆਪਣੀ ਹਿਟਲਰਸ਼ਾਹੀ ਸੋਚ ਰਾਹੀਂ ਦੇਸ਼ ਦੇ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਇਸ ਹੱਕ ਨੂੰ ਵੀ ਖੋਹਣ ਦਾ ਯਤਨ ਕਰ ਰਹੇ ਹਨ।