ਕਿਸਾਨੀ ਸੰਘਰਸ਼ ਬਾਰੇ ਵੀਡੀਓ ਸਾਂਝੀ ਕਰਕੇ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ’ਤੇ ਕੱਢੀ ਭੜਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਲੋਕਾਂ ਦੇ ਪੈਸੇ ਤੋਂ ਟੈਕਸ ਇਕੱਤਰ ਕਰਦੀ ਹੈ, ਪਰ ਇਸ ਆਮਦਨੀ ਜਾਂ ਆਮਦਨ ਦੀ ਵਰਤੋਂ 0.1 ਪ੍ਰਤੀਸ਼ਤ ਕਾਰਪੋਰੇਟ ਭਾਰਤ ਦੀ ਮਦਦ ਲਈ ਕੀਤੀ ਜਾਂਦੀ ਹੈ।

navjot singh sidhu

ਚੰਡੀਗੜ੍ਹ:  ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨ ਪੰਜਾਬ ਤੋਂ ਦਿੱਲੀ ਪਹੁੰਚ ਗਏ ਹਨ। ਇਸ ਦੇ ਚਲਦੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਲਈ ਕੇਂਦਰ ਸਰਕਾਰ'ਤੇ ਇੱਕ ਵਾਰ ਫੇਰ ਨਿਸ਼ਾਨਾ ਸਾਧਿਆ ਹੈ।  ਉਨ੍ਹਾਂ ਨੇ ਟਵੀਟ ਕਰ ਕੇਂਦਰ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।

ਵੇਖੋ ਟਵੀਟ 
ਸਿੱਧੂ ਕਿਸਾਨ ਅੰਦੋਲਨ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ  "ਇੱਕ ਰਾਸ਼ਟਰੀ ਬਹਿਸ ਹੋਣੀ ਚਾਹੀਦੀ ਹੈ ਕਿ ਸਰਮਾਏਦਾਰਾਂ ਨੂੰ ਸਰਕਾਰੀ ਖਜ਼ਾਨੇ ਦੀ ਮਦਦ ਮਿਲ ਰਹੀ ਹੈ ਜਾਂ ਆਮ ਆਦਮੀ ਨੂੰ। ਸਿੱਧੂ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਲੋਕਾਂ ਦੇ ਪੈਸੇ ਤੋਂ ਟੈਕਸ ਇਕੱਤਰ ਕਰਦੀ ਹੈ, ਪਰ ਇਸ ਆਮਦਨੀ ਜਾਂ ਆਮਦਨ ਦੀ ਵਰਤੋਂ 0.1 ਪ੍ਰਤੀਸ਼ਤ ਕਾਰਪੋਰੇਟ ਭਾਰਤ ਦੀ ਮਦਦ ਲਈ ਕੀਤੀ ਜਾਂਦੀ ਹੈ। "

 

 

ਐਨਪੀਏ ਜਾਂ ਇਸ ਨੂੰ ਬੱਟੇ ਖਾਤੇ 'ਚ ਪਾ ਦਿੱਤਾ ਜਾਂਦਾ ਹੈ। ਜਾਂ ਇਨ੍ਹਾਂ ਪੈਸਿਆਂ ਦੀ ਵਰਤੋਂ ਆਮ ਆਦਮੀ ਲਈ ਸਮਾਜਿਕ ਸੁਰੱਖਿਆ ਸਕੀਮਾਂ ਵਿਚ ਕੀਤੀ ਜਾਣੀ ਚਾਹੀਦੀ ਹੈ। ਕਿਸਾਨਾਂ, ਛੋਟੇ ਕਾਰੋਬਾਰੀਆਂ, ਮੱਧ ਵਰਗ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਅਤੇ ਵੱਖ ਵੱਖ ਥਾਵਾਂ ਤੋਂ ਦਿੱਲੀ ਪਹੁੰਚ ਗਏ ਹਨ।