ਤਲਵੰਡੀ ਭਾਈ : ਅੱਜ ਦੇ ਦੌਰ ਵਿਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ। ਮਾਪਿਆਂ ਆਪਣੇ ਬੱਚਿਆਂ ਜੇ ਸੁਪਨੇ ਪੂਰੇ ਕਰਨ ਲਈ ਲੱਖਾਂ ਰੁਪਏ ਖਰਤ ਵੀ ਦਿੰਦੇ ਹਨ ਪਰ ਕਈ ਵਾਰ ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਾ ਹੋਣ ਤੇ ਨੌਜਵਾਨ ਗਲਤ ਕਦਮ ਚੁੱਕ ਲੈਂਦੇ ਹਨ।
ਅਜਿਹੀ ਹੀ ਖਬਰ ਤਲਵੰਡੀ ਭਾਈ ਨੇੜੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਉੱਗੋਕੇ ਤੋਂ ਆਈ ਹੈ ਜਿਥੇ ਦੋ ਨੌਜਵਾਨ ਦੋਸਤਾਂ ਵਲੋਂ ਇਕੱਠਿਆਂ ਹੀ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।
ਮ੍ਰਿਤਕ ਹਰਵਿੰਦਰ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਅਤੇ ਲਵਵੀਰ ਸਿੰਘ ਵਾਸੀ ਉੱਗੋਕੇ ਵਿਦੇਸ਼ ਜਾਣ ਦੇ ਚਾਹਵਾਨ ਸਨ ਅਤੇ ਉਨ੍ਹਾਂ ਦੀ ਇਹ ਇੱਛਾ ਪੂਰੀ ਨਾ ਹੋਣ ਤੋਂ ਪ੍ਰੇਸ਼ਾਨ ਹੋਏ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।
ਘਟਨਾ ਦਾ ਪਤਾ ਲੱਗਣ ’ਤੇ ਦੋਵਾਂ ਪਿੰਡਾਂ ਵਿਚ ਮਾਤਮ ਛਾ ਗਿਆ ਤੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਉਧਰ ਤਲਵੰਡੀ ਭਾਈ ਪੁਲਸ ਥਾਣੇ ਦੇ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਹਰਚੰਦ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਵਾੜਾ ਜਵਾਹਰ ਸਿੰਘ ਵਾਲਾ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।