ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਏਜੰਸੀ

ਖ਼ਬਰਾਂ, ਪੰਜਾਬ

ਭਾਰਤ ਭੂਸਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘਪਲੇ ਦੇ ਮਾਮਲੇ 'ਚ ਸੈਲੂਨ 'ਚੋਂ ਗ੍ਰਿਫ਼ਤਾਰ ਕੀਤਾ ਸੀ।

Bharat Bhushan Ashu

 

ਲੁਧਿਆਣਾ  : ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘੁਟਾਲਾ ਮਾਮਲੇ ਵਿਚ ਵੱਡੀ ਅਪਡੇਟ ਆਈ ਹੈ। ਦਰਅਸਲ ਆਪਣੇ ਨਜ਼ਦੀਕੀ ਠੇਕੇਦਾਰ ਨੂੰ ਟੈਂਡਰ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਰਕਾਰ ਨੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। 16 ਅਗਸਤ, 2022 ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਸੇ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਤਕਰੀਬਨ ਤਿੰਨ ਮਹੀਨੇ ਬਾਅਦ ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 19 ਤਹਿਤ ਵਿਜੀਲੈਂਸ ਬਿਊਰੋ ਦੀ ਅਰਜ਼ੀ ਨੂੰ ਮਨਜੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘਪਲੇ ਦੇ ਮਾਮਲੇ 'ਚ ਸੈਲੂਨ 'ਚੋਂ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਵੱਲੋਂ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਸੇ ਮਾਮਲੇ 'ਚ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਮਿਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਹੀ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।