Punjab government ਦੇ ਫ਼ੈਂਸਲੇ ਦੇ ਖ਼ਿਲਾਫ਼ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਫਿਰ ਪਹੁੰਚੇ ਹਾਈ ਕੋਰਟ
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਵਾਲੀ ਮੰਗ ਨੂੰ ਪੰਜਾਬ ਸਰਕਾਰ ਨੇ ਕਰ ਦਿੱਤਾ ਸੀ ਰੱਦ
ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ । ਅੰਮ੍ਰਿਤਪਾਲ ਸਿੰਘ ਨੇ ਗ੍ਰਹਿ ਸਕੱਤਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਦੇ ਅਧੀਨ ਉਸ ਦੀ ਅਸਥਾਈ ਰਿਹਾਈ ਵਾਲੀ ਮੰਗ ਨੂੰ ਖ਼ਰਾਜ਼ ਕਰਨ ਦਾ ਹੁਕਮ ਦਿੱਤਾ ਗਿਆ ਸੀ । ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹਾਈਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਇਹ ਹੁਕਮ ਦਿੱਤਾ ਸੀ । ਅੰਮ੍ਰਿਤਪਾਲ ਸਿੰਘ ਦੀ ਰਿਹਾਈ ’ਤੇ ਇੱਕ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਹੁਕਮ ਦਿੱਤਾ ਸੀ ਕਿ ਉਹ ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਵੱਲੋਂ ਦਾਖਲ ਕੀਤੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਫ਼ੈਸਲਾ ਲੈਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਵਾਲੀ ਮੰਗ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਨੇ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਵਿਚ ਹਿੱਸਾ ਲੈਣ ਲਈ ਪੈਰੋਲ ਦੀ ਮੰਗ ਕੀਤੀ ਸੀ।