ਕਿਸਾਨੀ ਸੰਘਰਸ਼ ਦੌਰਾਨ ਬਰਨਾਲਾ ਦੇ ਇਕ ਹੋਰ ਕਿਸਾਨ ਦੀ ਹੋਈ ਮੌਤ 

ਏਜੰਸੀ

ਖ਼ਬਰਾਂ, ਪੰਜਾਬ

ਮੀਟਿੰਗ ਦੀ ਕਾਰਵਾਈ ਲਿਖਦਿਆਂ ਲਿਖਦਿਆਂ ਹੀ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

Another Barnala farmer dies during peasant struggle

ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਇਕ ਹੋਰ ਕਿਸਾਨ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਜ਼ਿਲ੍ਹਾ ਬਰਨਾਲਾ ਵਿਚ ਅੱਧੀ ਦਰਜਨ ਤੋਂ ਵੀ ਵੱਧ ਕਿਸਾਨਾਂ ਦੀ ਧਰਨੇ ਪ੍ਰਦਰਸ਼ਨਾਂ ਦੌਰਾਨ ਮੌਤ ਹੋ ਚੁੱਕੀ ਹੈ। ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੇ ਘਰ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ।

ਇਸ ਦੌਰਾਨ ਕੁਝ ਕਿਸਾਨ ਵੱਖ ਬੈਠ ਕੇ ਮੀਟਿੰਗ ਕਰ ਰਹੇ ਸਨ ਤਾਂ ਪਿੰਡ ਗੁਰਮਾਂ ਦੇ ਕਿਸਾਨ ਸੁਖਦੇਵ ਸਿੰਘ (65) ਜੋ ਕਿ ਸੇਵਾ ਮੁਕਤ ਅਧਿਆਪਕ ਵੀ ਸਨ, ਉਹ ਮੀਟਿੰਗ ਦੀ ਕਾਰਵਾਈ ਲਿਖ ਰਹੇ ਸਨ। ਮੀਟਿੰਗ ਦੀ ਕਾਰਵਾਈ ਲਿਖਦਿਆਂ ਲਿਖਦਿਆਂ ਹੀ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਉਨ੍ਹਾਂ ਦੇ ਸਾਥੀ ਕਿਸਾਨ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਲੈ ਆਏ ਅਤੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ। ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵੀ ਵੱਧ ਗਿਆ। ਉਨ੍ਹਾਂ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਜੇਕਰ ਉਸ ਸਿਰ ਕਰਜ਼ਾ ਹੈ

ਤਾਂ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇ ਜਦੋਂ ਤੱਕ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮਿ੍ਰਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਲਖਵੀਰ ਸਿੰਘ ਟਿਵਾਣਾ, ਥਾਣਾ ਸਿਟੀ ਦੇ ਇੰਚਾਰਜ ਲਖਵਿੰਦਰ ਸਿੰਘ ਭਾਰੀ ਪੁਲਸ ਫੋਰਸ ਲੈ ਕੇ ਮੌਕੇ ’ਤੇ ਪੁੱਜ ਗਏ।