ਫਤਿਹਗੜ ਸਾਹਿਬ ਵਿਖੇ ਕਿਸਾਨਾਂ ਨੇ ਸੁਖਬੀਰ ਬਾਦਲ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਦਿਖਾਏ ਕਾਲੇ ਝੰਡੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਅਦ ਵਿਚ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਹੋਰ ਰਸਤੇ ਤੋਂ ਬਾਹਰ ਕੱਢਿਆ।

sukhbir badal

ਫਤਿਹਗੜ ਸਾਹਿਬ: ਅੰਦੋਲਨਕਾਰੀ ਕਿਸਾਨਾਂ ਨੇ ਸੋਮਵਾਰ ਨੂੰ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਖਤ ਵਿਰੋਧ ਕੀਤਾ। ਕਿਸਾਨਾਂ ਨੇ ਸੁਖਬੀਰ ਬਾਦਲ ਦੀ ਕਾਰ ਰੋਕ ਲਈ ਅਤੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਉਸਨੂੰ ਕਾਲੇ ਝੰਡੇ ਦਿਖਾਏ। ਬਾਅਦ ਵਿਚ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਹੋਰ ਰਸਤੇ ਤੋਂ ਬਾਹਰ ਕੱਢਿਆ।

Related Stories