ਕਾਨੂੰਨ ਵਾਪਸ ਨਹੀਂ ਤਾਂ ਘਰ ਵਾਪਸੀ ਨਹੀਂ : ਰਾਕੇਸ਼ ਟਿਕੈਤ

ਏਜੰਸੀ

ਖ਼ਬਰਾਂ, ਪੰਜਾਬ

ਕਾਨੂੰਨ ਵਾਪਸ ਨਹੀਂ ਤਾਂ ਘਰ ਵਾਪਸੀ ਨਹੀਂ : ਰਾਕੇਸ਼ ਟਿਕੈਤ

image

ਦਿੱਲੀ ਸਰਹੱਦ 'ਤੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ ਇਕ ਮਹੀਨਾ ਹੋ ਗਿਆ ਹੈ¢ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਦੇ ਕਈ ਦÏਰ ਅਜੇ ਤਕ ਬੇਨਤੀਜਾ ਰਹੇ ਹਨ¢ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਨੂੰ ਅੜੀਅਲ ਰੁਖ਼ ਛੱਡ ਦੇਣਾ ਚਾਹੀਦਾ ਹੈ, ਕਿਉਂਕਿ ਸ਼ਰਤਾਂ ਨਾਲ ਗੱਲਬਾਤ ਦਾ ਕੋਈ ਅਰਥ ਨਹੀਂ ਹੁੰਦਾ¢ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਵਾਪਸ ਨਾ ਲਏ ਗਏ ਤਾਂ ਅੰਦੋਲਨਕਾਰੀ 
ਕਿਸਾਨ ਵੀ ਘਰ ਵਾਪਸ ਨਹੀਂ ਜਾਣਗੇ¢ ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਨਾਲ ਗੱਲ ਕਰਨਾ ਚਾਹੁੰਦੀ ਹੈ ਅਤੇ ਸਾਨੂੰ ਤਾਰੀਖ ਅਤੇ ਮੁੱਦਿਆਂ ਬਾਰੇ ਪੁੱਛ ਰਹੀ ਹੈ¢ ਅਸੀਂ 29 ਦਸੰਬਰ ਨੂੰ ਗੱਲਬਾਤ ਦਾ ਪ੍ਰਸਤਾਵ ਦਿਤਾ ਹੈ¢ ਹੁਣ ਸਰਕਾਰ ਨੂੰ ਫ਼ੈਸਲਾ ਕਰਨਾ ਪਏਗਾ ਕਿ ਉਹ ਸਾਨੂੰ ਗੱਲਬਾਤ ਲਈ ਕਦੋਂ ਬੁਲਾਉਂਦੀ ਹੈ¢ 
ਉਨ੍ਹਾਂ ਦਸਿਆ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਢੰਗਾਂ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇ ਮੁੱਦੇ ਨੂੰ ਸਰਕਾਰ ਨਾਲ ਗੱਲਬਾਤ ਦੇ ਏਜੰਡੇ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ¢ ਅਸੀਂ ਸਪੱਸ਼ਟ ਤÏਰ 'ਤੇ ਕਿਹਾ ਹੈ ਕਿ ਸਰਕਾਰ ਨੂੰ ਇਕ ਜ਼ਿੱਦੀ ਰਵਈਆ ਛੱਡ ਦੇਣਾ ਚਾਹੀਦਾ ਹੈ¢  (ਪੀਟੀਆਈ)


ਮੈਂ ਕੇਂਦਰ ਤੋਂ ਹੱਥ ਜੋੜ ਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕਰਦਾ ਹਾਂ: ਕੇਜਰੀਵਾਲ
ਨਵੀਂ ਦਿੱਲੀ, 27 ਦਸੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕੇਂਦਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਰੋਜ਼ੀ ਰੋਟੀ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ¢
ਨਵੰਬਰ ਦੇ ਆਖ਼ਰੀ ਹਫ਼ਤੇ ਤੋਂ ਸਿੰਘੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨਾਂ ਨੂੰ ਮਿਲਣ ਦੂਜੀ ਵਾਰ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ਮੈਂ ਕਿਸੇ ਵੀ ਕੇਂਦਰੀ ਮੰਤਰੀ ਨੂੰ ਚੁਨÏਤੀ ਦਿੰਦਾ ਹਾਂ ਕਿ ਉਹ ਕਿਸਾਨਾਂ ਨਾਲ ਖੁੱਲ੍ਹੀ ਬਹਿਸ ਕਰਨ ਤਾਂ ਜੋ ਇਹ ਪਤਾ ਚੱਲ ਸਕੇ ਕਿ ਖੇਤੀਬਾੜੀ ਕਾਨੂੰਨ ਲਾਭਕਾਰੀ ਹਨ ਜਾਂ ਨੁਕਸਾਨਦੇਹ¢
ਕੇਜਰੀਵਾਲ ਦੇ ਨਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸਨ¢ ਇਸ ਤੋਂ ਪਹਿਲਾਂ 7 ਦਸੰਬਰ ਨੂੰ ਕੇਜਰੀਵਾਲ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ 'ਤੇ ਕਿਸਾਨਾਂ ਨੂੰ ਮਿਲਣ ਗਏ ਸਨ¢
ਉਨ੍ਹਾਂ ਕਿਹਾ ਕਿ ਕਿਸਾਨ ਅਪਣੀ ਜ਼ਿੰਦਗੀ ਲਈ ਪ੍ਰਦਰਸ਼ਨ ਕਰ ਰਹੇ ਹਨ¢ ਇਹ ਕਾਨੂੰਨ ਉਨ੍ਹਾਂ ਦੀ ਜ਼ਮੀਨ ਖੋਹ ਲਵੇਗਾ¢ ਮੈਂ ਹੱਥ ਜੋੜ ਕੇ ਕੇਂਦਰ ਨੂੰ ਅਪੀਲ ਕਰਦਾ ਹਾਂ ਕਿ ਕਿਰਪਾ ਕਰ ਕੇ ਇਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਉ¢ 
ਸਿਸੋਦੀਆ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਸਾਰੇ ਪ੍ਰਬੰਧਾਂ ਉੱਤੇ ਨੇੜਿਉਂ ਨਜ਼ਰ ਰੱਖ ਰਹੇ ਹਾਂ ਅਤੇ ਇਹ ਯਕੀਨੀ ਕਰ ਰਹੇ ਹਾਂ ਕਿ ਕਿਸਾਨਾਂ ਨੂੰ ਘੱਟ ਮੁਸ਼ਕਲ ਹੋਏ¢ ਕੇਜਰੀਵਾਲ ਨੇ ਸਿੰਘੂ ਸਰਹੱਦ ਦੀ ਫੇਰੀ ਦÏਰਾਨ ਦਿੱਲੀ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ¢  (ਪੀਟੀਆਈ)