ਲੁਧਿਆਣਾ ਬਲਾਸਟ ਮਾਮਲੇ 'ਚ ਜਰਮਨੀ 'ਚ ਗ੍ਰਿਫ਼ਤਾਰੀ, ਧਮਾਕੇ ਦਾ ਮਾਸਟਰ ਮਾਈਂਡ ਹੈ ਜਸਵਿੰਦਰ: ਸੂਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਤੇ ਮੁੰਬਈ 'ਚ ਦਹਿਸ਼ਤੀ ਹਮਲੇ ਦੀ ਬਣਾ ਰਿਹਾ ਸੀ ਯੋਜਨਾ 

jaswinder Singh Multani

 

ਲੁਧਿਆਣਾ  : ਲੁਧਿਆਣਾ ਬੰਬ ਧਮਾਕੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਦਰਅਸਲ ਬੰਬ ਧਮਾਕੇ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ 'ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਸੂਤਰਾਂ ਮੁਤਾਬਿਕ ਜਸਵਿੰਦਰ ਸਿੰਘ ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ।

ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿਚ ਦਹਿਸ਼ਤੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ 'ਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ਵਿਚ ਰਹਿ ਰਿਹਾ ਸੀ। ਲੁਧਿਆਣਾ ਬੰਬ ਧਮਾਕੇ ਵਿੱਚ ਉਸ ਦੇ ਤਾਰ ਹੋਣ ਕਾਰਨ ਉਸ ਨੂੰ ਜਰਮਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਵਿੱਚ ਜਸਵਿੰਦਰ ਸਿੰਘ ਦੇ ਪਿਤਾ ਦਿਮਾਗੀ ਤੌਰ 'ਤੇ ਸਹੀ ਨਹੀਂ ਰਹਿੰਦੇ ਹਨ। ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ (45) ਨੂੰ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ 'ਤੇ ਕਥਿਤ ਤੌਰ 'ਤੇ ਵੱਖਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।

ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਜਸਵਿੰਦਰ ਪਾਕਿਸਤਾਨ ਆਈਐੱਸਆਈ ਦੇ ਇਸਾਰੇ 'ਤੇ ਇਹ ਕੰਮ ਕਰ ਰਿਹਾ ਸੀ ਤੇ ਉਸ ਨੂੰ ਹਥਿਆਰ ਵੀ ਉਧਰ ਤੋਂ ਹੀ ਮੁਹੱਈਆ ਕਰਵਾਏ ਗਏ ਸਨ।