ਸ੍ਰੀ ਮੁਕਤਸਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਗ੍ਰਿਫ਼ਤਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਮਾਗੀ ਤੌਰ 'ਤੇ ਬਿਮਾਰ ਦੱਸਿਆ ਜਾ ਰਿਹਾ ਹੈ ਮੁਲਜ਼ਮ

Attempt of disrespect of guru granth sahib ji in Sri Muktsar Sahib

 

ਸ੍ਰੀ ਮੁਕਤਸਰ ਸਾਹਿਬ - ਸੂਬੇ ਵਿਚ ਇਕ ਵਾਰ ਫਿਰ ਬੇਅਦਬੀ ਦੀ ਕੋਸ਼ਿਸ਼ ਹੋਈ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਹਲਕੇ ਦੇ ਨੇੜਲੇ ਪਿੰਡ ਈਨਾ ਖੇੜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਅਕਾਸ਼ਦੀਪ ਨਾਮ ਦੇ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਛੇੜਛਾੜ ਕੀਤੀ, ਜਿਸ ਤੋਂ ਬਾਅਦ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਆਉਣ ਲੱਗਾ ਸੀ।

ਗ੍ਰੰਥੀ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕ ਕੇ ਲਿਜਾਣ ਲੱਗਾ ਸੀ ਤਾਂ ਗ੍ਰੰਥੀ ਸਿੰਘ ਨੇ ਮੌਕੇ 'ਤੇ ਹੀ ਉਸ ਨੂੰ ਕਾਬੂ ਕਰ ਲਿਆ। ਗ੍ਰੰਥੀ ਸਿੰਘ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਅਤੇ ਪਿੰਡ ਦੇ ਲੋਕਾਂ ਨੂੰ ਦਿੱਤੀ ਗਈ। ਗ੍ਰੰਥੀ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਦਾ ਹੀ ਹੈ। ਉਧਰ ਪਿੰਡ ਦੇ ਲੋਕਾਂ ਦਾ ਇਹ ਕਹਿਣਾ ਹੈ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਸੀ.ਸੀ.ਟੀ.ਵੀ. ਕੈਮਰੇ ਨਹੀਂ ਲੱਗੇ ਹੋਏ ਸਨ।