ਕਾਂਗਰਸ ਨੂੰ ਝਟਕਾ, ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਸਣੇ ਕਈ ਆਗੂ ਭਾਜਪਾ 'ਚ ਸ਼ਾਮਲ
ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖ਼ਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ।
MLA Fateh Jang Bajwa Join BJP
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ ਹਲਕਾ ਕਾਦੀਆ ਤੋਂ ਵਿਧਾਇਕ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਇਸ ਦੇ ਨਾਲ ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ 'ਚ ਸ਼ਾਮਲ ਹੋਏ ਹਨ।
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖ਼ਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਹ ਸਾਰੇ ਭਾਜਪਾ ਦੇ ਦਿੱਲੀ ਦਫ਼ਤਰ ਪੁੱਜੇ ਸਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਤੇ ਚੋਣਾਂ ਨੂੰ ਲੈ ਕੇ ਸਿਆਲਤ ਗਰਮਾਉਂਦੀ ਜਾ ਰਹੀ ਹੈ।