ਹਿਮਾਚਲ ਦੀ ਜਨਤਾ ਦੋਹਰੇ ਇੰਜਣ ਦੀ ਸਰਕਾਰ ਤੋਂ ਸੰਤੁਸ਼ਟ ਹੈ : ਮੋਦੀ

ਏਜੰਸੀ

ਖ਼ਬਰਾਂ, ਪੰਜਾਬ

ਹਿਮਾਚਲ ਦੀ ਜਨਤਾ ਦੋਹਰੇ ਇੰਜਣ ਦੀ ਸਰਕਾਰ ਤੋਂ ਸੰਤੁਸ਼ਟ ਹੈ : ਮੋਦੀ

image

ਪ੍ਰਧਾਨ ਮੰਤਰੀ ਨੇ ਹਿਮਾਚਲ ’ਚ 11 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ

ਮੰਡੀ (ਹਿਮਾਚਲ ਪ੍ਰਦੇਸ਼), 27 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਕਰਵਾਏ ਸਮਾਗਮ ਵਿਚ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਦੋਹਰੇ ਇੰਜਣ ਦੀ ਸਰਕਾਰ ਤੋਂ ਜਨਤਾ ਨੂੰ ਲਾਭ ਮਿਲਿਆ ਹੈ ਅਤੇ ਸੂਬੇ ਵਿਚ ਵਿਕਾਸ ਪ੍ਰਾਜੈਕਟਾਂ ਤੇ ਵੱਖ-ਵੱਖ ਯੋਜਨਾਵਾਂ ਦੇ ਕੰਮ ਨੂੰ ਗਤੀ ਮਿਲੀ ਹੈ। ਪ੍ਰਧਾਨ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਇਥੇ ਪੱਡਲ ਮੈਦਾਨ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਯੂਸ਼ਮਾਨ ਯੋਜਨਾ ਦੀ ਸ਼ੁਰੂਆਤ ਕੀਤੀ ਅਤੇੋ ਹਿਮਾਚਲ ਸਰਕਾਰ ਨੇ ਹਿਮਕੇਅਰ ਨਾਮ ਨਾਲ ਅਜਿਹੀ ਹੀ ਯੋਜਨਾ ਸ਼ੁਰੂ ਕੀਤੀ ਅਤੇ ਇਨ੍ਹਾਂ ਯੋਜਨਾਵਾਂ ਤਹਿਤ ਸੂਬੇ ਦੇ ਕੁੱਲ 1.25 ਲੱਖ ਨਿਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤ ਮਿਲੀ।  ਮੋਦੀ ਨੇ ਸੂਬੇ ਵਿਚ 11 ਹਜ਼ਾਰ ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਮੋਦੀ ਨੇ ਬਿਜਲੀ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ ਕਿਹਾ,‘‘ਜੀਵਨ ਨੂੰ ਆਸਾਨ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਪਹਿਲ ਹੈ ਅਤੇ ਬਿਜਲੀ ਦੀ ਇਸ ਵਿਚ ਵੱਡੀ ਭੂਮਿਕਾ ਹੈ।’’ ਮੋਦੀ ਨੇ ਸੂਬੇ ਵਿਚ 11,581 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰਖਿਆ। ਉਨ੍ਹਾਂ ਨੇ 28,197 ਕਰੋੜ ਰੁਪਏ ਦੇ 287 ਨਿਵੇਸ਼ ਪ੍ਰਾਜੈਕਟਾਂ ਦੀ ਵੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਮੋਦੀ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਲਗਾਈ ਇਕ ਪ੍ਰਕਰਸ਼ਨੀ ਦੇਖੀ। (ਪੀਟੀਆਈ)