ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਯੋਗੀ ਨੇ ਸਰਕਾਰੀ ਰਿਹਾਇਸ਼ ’ਚ ਕਰਵਾਏ ਗੁਰਮਤਿ ਸਮਾਗਮ

ਏਜੰਸੀ

ਖ਼ਬਰਾਂ, ਪੰਜਾਬ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਯੋਗੀ ਨੇ ਸਰਕਾਰੀ ਰਿਹਾਇਸ਼ ’ਚ ਕਰਵਾਏ ਗੁਰਮਤਿ ਸਮਾਗਮ

image

ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ, 

ਲਖਨਊ, 27 ਦਸੰਬਰ :  ਸੋਮਵਾਰ ਨੂੰ ਪੂਰੀ ਦੁਨੀਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਗੁਰਮਿਤ ਸਮਾਗਮ ਕਰਵਾਏ ਗਏ। ਉੱਥੇ ਹੀ ਉਤਰ ਪ੍ਰਦੇਸ਼ ਦੇ ਲਖਨਊ ਸਥਿਤ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਸਰਕਾਰੀ ਰਿਹਾਇਸ਼ ਉਤੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਲਾਹੀ ਬਾਣੀ ਦਾ ਅਨੰਦ ਮਾਣਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇਕ ਟਵੀਟ ਵੀ ਕੀਤਾ। ਉਨ੍ਹਾਂ ਟਵੀਟ ਕਰਦਿਆਂ ਲਿਖਿਆ,“ਦੇਸ਼, ਧਰਮ ਅਤੇ ਮਨੁੱਖਤਾ ਲਈ ਕੁਰਬਾਨੀਆਂ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਸਮਰਪਤ ‘ਸਾਹਿਬਜ਼ਾਦਾ ਦਿਵਸ’ ਉਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਸਾਹਿਬਜ਼ਾਦਾ ਦਿਵਸ ਸਾਨੂੰ ਹਮੇਸ਼ਾ ਜ਼ੁਲਮ ਅਤੇ ਅਧਰਮ ਵਿਰੁਧ ਲੜਨ ਦੀ ਪ੍ਰੇਰਨਾ ਦਿੰਦਾ ਰਹੇਗਾ।” ਇਸ ਤੋਂ ਪਹਿਲਾਂ ਯੋਗੀ ਨੇ ਗੁਰਦਵਾਰਾ ਸਾਹਿਬ ਜਾ ਕੇ ਮੱਥਾ ਟੇਕਿਆ। (ਪੀਟੀਆਈ)