ਠੰਢ ਨੇ ਠਾਰੇ ਲੋਕ: ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਬਠਿੰਡਾ, 24 ਘੰਟਿਆਂ 'ਚ 2 ਡਿਗਰੀ ਡਿੱਗਿਆ ਪਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਥੇ 24 ਘੰਟਿਆਂ ਵਿਚ ਤਾਪਮਾਨ ਵਿਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ

Bathinda is the coldest city of Punjab

 

ਚੰਡੀਗੜ੍ਹ: ਪੰਜਾਬ ਵਿਚ ਲੋਕ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਹਨ। ਬੁੱਧਵਾਰ ਨੂੰ ਬਠਿੰਡਾ 1.4 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਪੰਜਾਬ ਦਾ ਸਭ ਤੋਂ ਠੰਡਾ ਸਥਾਨ ਰਿਹਾ। ਇੱਥੇ 24 ਘੰਟਿਆਂ ਵਿਚ ਤਾਪਮਾਨ ਵਿਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਠੰਢ ਤੋਂ ਬਚਣ ਲਈ ਗਰਮ ਕੱਪੜਿਆਂ ਦੇ ਨਾਲ-ਨਾਲ ਅੱਗ ਦਾ ਸਹਾਰਾ ਲੈ ਰਹੇ ਹਨ। ਇਕ ਦਿਨ ਪਹਿਲਾਂ ਠੰਢ ਕਾਰਨ ਇਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਵਿਧਾਇਕਾ ਮਾਣੂੰਕੇ ਸਦਕਾ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਨੂੰ ਪੰਜ ਵੈਂਟੀਲੇਟਰ ਭੇਂਟ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਤੋਂ 10 ਡਿਗਰੀ ਹੇਠਾਂ ਚਲਾ ਗਿਆ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਤਾਪਮਾਨ ਤੋਂ 3.1 ਡਿਗਰੀ ਘੱਟ ਹੈ।

ਇਹ ਵੀ ਪੜ੍ਹੋ: ਵਿਆਹ ਬਾਰੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਿਹਾ ਅਜਿਹਾ ਜੀਵਨ ਸਾਥੀ ਚਾਹਾਂਗਾ ਜਿਸ ਵਿੱਚ ਮੇਰੀ ਦਾਦੀ ਅਤੇ ਮਾਂ ਵਰਗੇ ਗੁਣ ਹੋਣ  

ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨ ਯਾਨੀ 29 ਤਰੀਕ ਤੱਕ ਸੰਘਣੀ ਧੁੰਦ ਛਾਈ ਰਹੇਗੀ, ਜਿਸ ਤੋਂ ਬਾਅਦ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਹੈ ਪਰ ਸੀਤ ਲਹਿਰ ਇਸੇ ਤਰ੍ਹਾਂ ਜਾਰੀ ਰਹੇਗੀ। ਹਾਲਾਂਕਿ ਨਵੇਂ ਸਾਲ 'ਤੇ ਸੂਰਜ ਚਮਕ ਸਕਦਾ ਹੈ। ਇਸ ਦੇ ਨਾਲ ਹੀ ਅਗਲੇ 5 ਦਿਨਾਂ ਤੱਕ ਘੱਟੋ-ਘੱਟ ਤਾਪਮਾਨ 2 ਤੋਂ 5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 10 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਸ਼ਹੀਦੀ ਜੋੜ ਮੇਲ ਵਿਚ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੂਲਤਾਂ ਸੰਬੰਧੀ ਪੁਖ਼ਤਾ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ 

ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਤਾਪਮਾਨ 15 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਦੁਪਹਿਰ ਨੂੰ ਜਦੋਂ ਸੂਰਜ ਨਿਕਲਿਆ ਤਾਂ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਕੜਾਕੇ ਦੀ ਠੰਢ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬਠਿੰਡਾ 'ਚ ਮੰਗਲਵਾਰ ਨੂੰ ਠੰਢ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ।