ਚੰਡੀਗੜ੍ਹ 'ਚ ਸਿਲੰਡਰ ਨੂੰ ਲੱਗੀ ਅੱਗ: 5 ਦੀ ਹਾਲਤ ਗੰਭੀਰ, ਹਸਪਤਾਲ ਵਿਚ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਲੰਡਰ ਨੂੰ ਅੱਗ ਲੱਗਣ ਦੀ ਇਸ ਘਟਨਾ ਕਾਰਨ ਘਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Cylinder fire in Chandigarh


ਚੰਡੀਗੜ੍ਹ: ਹੱਲੋਮਾਜਰਾ 'ਚ ਮੰਗਲਵਾਰ ਰਾਤ ਨੂੰ ਗੈਸ ਪਾਈਪ ਨੂੰ ਅੱਗ ਲੱਗਣ ਕਾਰਨ ਸਿਲੰਡਰ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਕਰੀਬ 5 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ। ਫਾਇਰ ਬ੍ਰਿਗੇਡ ਨੂੰ ਰਾਤ 8.50 ਵਜੇ ਘਟਨਾ ਦੀ ਸੂਚਨਾ ਦਿੱਤੀ ਗਈ। ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ: Year Ender 2022: ਇਸ ਸਾਲ ਬਾਲੀਵੁੱਡ ’ਤੇ ਭਾਰੀ ਰਹੀਆਂ ਦੱਖਣੀ ਫਿਲਮਾਂ, ਇਹਨਾਂ ਫਿਲਮਾਂ ਨੇ ਕੀਤੀ ਰਿਕਾਰਡ ਤੋੜ ਕਮਾਈ 

ਜਿਸ ਮਕਾਨ 'ਚ ਅੱਗ ਲੱਗੀ, ਉਸ ਘਰ 'ਚ ਪਰਿਵਾਰ ਕਿਰਾਏ 'ਤੇ ਰਹਿ ਰਿਹਾ ਸੀ। ਜ਼ਖ਼ਮੀਆਂ ਵਿੱਚ ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਵਿਅਕਤੀ ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਸਿਲੰਡਰ ਨੂੰ ਅੱਗ ਲੱਗਣ ਦੀ ਇਸ ਘਟਨਾ ਕਾਰਨ ਘਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਾਂਗਰਸ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ, 'ਭਾਰਤ ਜੋੜੋ ਯਾਤਰਾ' ਦੀ ਸੁਰੱਖਿਆ ’ਚ ਕੁਤਾਹੀ ਹੋਣ ਦਾ ਕੀਤਾ ਦਾਅਵਾ

ਅਚਾਨਕ ਲੱਗੀ ਅੱਗ ਕਾਰਨ ਪਰਿਵਾਰਕ ਮੈਂਬਰਾਂ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਪਰਿਵਾਰ ਵਿੱਚ ਪਤੀ, ਪਤਨੀ, ਸੱਸ, ਧੀ ਸ਼ਾਮਲ ਸੀ। ਜ਼ਖਮੀਆਂ 'ਚੋਂ ਇਕ ਔਰਤ ਦੀ ਪਛਾਣ ਸ਼ਿਆਮਾ ਦੇਵੀ ਵਜੋਂ ਹੋਈ ਹੈ। ਅੱਗ ਲੱਗਣ ਦੀ ਇਸ ਘਟਨਾ 'ਚ ਗੁਆਂਢੀਆਂ ਨੇ ਅੱਗ 'ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਅਤੇ ਆਖਰਕਾਰ ਅੱਗ 'ਤੇ ਕਾਬੂ ਪਾ ਲਿਆ ਗਿਆ। ਜਦਕਿ ਝੁਲਸੇ ਹੋਏ ਪਰਿਵਾਰਕ ਮੈਂਬਰਾਂ ਨੂੰ ਜੀਐਮਸੀਐਚ-32 ਲਿਜਾਇਆ ਗਿਆ। ਫਿਲਹਾਲ ਪੁਲਿਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪੀੜਤ ਪਰਿਵਾਰ ਕੁਝ ਦਿਨ ਪਹਿਲਾਂ ਹੀ ਇੱਥੇ ਸ਼ਿਫਟ ਹੋਇਆ ਸੀ। ਇਹ ਜਾਇਦਾਦ ਇਲਾਕੇ ਦੇ ਸਾਬਕਾ ਪੰਚ ਦੀ ਦੱਸੀ ਜਾ ਰਹੀ ਹੈ।