ਰਾਜਪਾਲ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਏਜੰਸੀ

ਖ਼ਬਰਾਂ, ਪੰਜਾਬ

ਭਲਕੇ ਹੈ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

Banwarilal Purohit

 

ਚੰਡੀਗੜ੍ਹ - ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਗਏ ਸੰਦੇਸ਼ ਵਿਚ ਲੋਕਾਂ ਨੂੰ ਮਹਾਨ ਗੁਰੂ ਦੁਆਰਾ ਦਰਸਾਏ ਆਦਰਸ਼ਾਂ ਅਤੇ ਟੀਚਿਆਂ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਹੈ। 
ਰਾਜਪਾਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਸੰਤ ਯੋਧੇ ਸਨ, ਜੋ ਸੱਚ, ਨੇਕੀ ਅਤੇ ਸਰਬ ਸਾਂਝੀਵਾਲਤਾ ਦੇ ਗੁਣਾਂ ਨੂੰ ਦਰਸਾਉਂਦੇ ਸਨ। ਉਹ ਅਜਿਹੇ ਮਹਾਨ ਯੋਧੇ ਸਨ ਜਿਨ੍ਹਾਂ ਨੇ ਉਸ ਸਮੇਂ ਦੇ ਸ਼ਾਸਕਾਂ ਦੇ ਸਮਾਜਿਕ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਲੜੀ ਸੀ।

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਚਾਰ ਸਾਹਿਬਜ਼ਾਦਿਆਂ, ਪਿਤਾ ਅਤੇ ਮਾਤਾ ਦੀ ਕੁਰਬਾਨੀ ਦੇਣ ਵਾਲੀ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਬਹੁਤ ਘੱਟ ਮਿਲਦੀ ਹੈ। ਰਾਜਪਾਲ ਨੇ ਲੋਕਾਂ ਨੂੰ ਇਹ ਦਿਹਾੜਾ ਬਿਨਾਂ ਕਿਸੇ ਜਾਤ-ਪਾਤ ਜਾਂ ਧਾਰਮਿਕ ਭੇਦਭਾਵ ਤੋਂ ਮਨਾਉਣ ਅਤੇ ਦਸਵੇਂ ਗੁਰੂ ਜੀ ਦੀ ਵਡਮੁੱਲੀ ਵਿਰਾਸਤ 'ਤੇ ਚੱਲਦਿਆਂ ਨਰੋਏ ਅਤੇ ਸਦਭਾਵਨਾ ਵਾਲੇ ਸਮਾਜ ਦੀ ਉਸਾਰੀ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।