ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਬਨਵਾਰੀ ਲਾਲ ਪੁਰੋਹਿਤ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।     

Banwari Lal Purohit

ਫ਼ਤਹਿਗੜ੍ਹ ਸਾਹਿਬ - ਸਾਹਿਬ-ਏ-ਕਮਾਲ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।           

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

  

ਪੰਜਾਬ ਦੇ ਰਾਜਪਾਲ ਸ੍ਰੀ ਪੁਰੋਹਿਤ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੂਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ।

Banwari Lal Purohit

ਉਨ੍ਹਾਂ ਅੱਗੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ  ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।