Moga News : ਮੋਗਾ ਪੁਲਿਸ ਨੇ ਇੱਕ ਮਹਿਲਾ ਸਮੇਤ 8 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, 430 ਗ੍ਰਾਮ ਹੈਰੋਇਨ ਕੀਤੀ ਬਰਾਮਦ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga News : ਜਿਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵਲੋਂ ਫੜੇ ਗਏ ਮੁਲਜ਼ਮ

Moga News in Punjabi : ਮੋਗਾ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਹੱਥ ਲੱਗੀ ਜਦੋਂ ਵੱਖ ਵੱਖ ਮਾਮਲਿਆਂ ’ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਮਹਿਲਾ ਸਮੇਤ ਕੁੱਲ ਅੱਠ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 430 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ (ਡੀ) ਲਵਦੀਪ ਸਿੰਘ ਨੇ ਕਿਹਾ ਕਿ ਸੀਆਈਏ ਸਟਾਫ਼ ਮਹਿਣਾ ਪੁਲਿਸ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਜਦੋਂ ਆਪਣੀ ਪੁਲਿਸ ਪਾਰਟੀ ਨਾਲ ਇਲਾਕੇ ’ਚ ਗਸਤ ਕਰ ਰਹੇ ਸੀ ਤਾਂ ਇਕ ਮੁਖ਼ਬਰ ਨੇ ਉਹਨਾਂ ਨੂੰ ਸੂਚਨਾ ਦਿੱਤੀ ਕਿ ਹਰਵਿੰਦਰ ਸਿੰਘ ਉਰਫ਼ ਹੈਰੀ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਅਤੇ ਸੋਨੂ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਇਹ ਦੋਨੋਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

ਇਹ ਦੋਨੋਂ ਅੱਜ ਲਲਿਹਾਣੀ ਪਿੰਡ ਦਾਣਾ ਮੰਡੀ ’ਚ ਕਿਸੇ ਗਾਹਕ ਦਾ ਇੰਤਜ਼ਾਰ ਕਰ ਰਹੇ ਹਨ, ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਉਪਰ ਰੇਡ ਕੀਤੀ ਤਾਂ ਉਹਨਾਂ  ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਥਾਣਾ ਧਰਮਕੋਟ ਦੀ ਪੁਲਿਸ ਨੇ ਇੱਕ ਮਹਿਲਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੀ ਗਈ ਮਹਿਲਾ ਪਿੰਡ ਨੂਰਪੁਰ ਹਕੀਮਾਂ ਦੇ ਨਾਲ ਸਬੰਧ ਰੱਖਦੀ ਹੈ।

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਬਾਘਾਪਣਾ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ’ਚੋਂ ਕੁਲ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 80 ਗ੍ਰਾਮ ਹੈਰੋਇਨ ਅਤੇ ਥਾਣਾ ਧਰਮਕੋਟ ਦੀ ਪੁਲਿਸ ਨੇ ਪਰਮਜੀਤ ਕੌਰ ਵਾਸੀ ਨੂਰਪੁਰ ਹਕੀਮਾਂ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਅਤੇ ਥਾਣਾ ਬਧਨੀ ਕਲਾਂ ਪੁਲਿਸ ਨੇ ਬਲਜੀਤ ਸਿੰਘ ਉਰਫ਼ ਮਿੰਟੂ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹਨਾਂ ਕੋਲੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਖੁਲਾਸੇ ਹੋ ਸਕਣ।

(For more news apart from Moga police arrested 8 drug smugglers including woman, recovered 430 grams of heroin News in Punjabi, stay tuned to Rozana Spokesman)