ਬਾਦਲ ਤੇ ਸੁਮੇਧ ਸੈਣੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ : 'ਆਪ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਬਹਿਬਲ ਕਲਾਂ ਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ......

Aam Aadmi Party Punjab

ਚੰਡੀਗੜ੍ਹ (ਨੀਲ ਬੀ. ਸਿੰਘ) : ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਬਹਿਬਲ ਕਲਾਂ ਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਜੈ ਕਿਸ਼ਨ ਸਿੰਘ ਰੋੜੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਰਕਾਰ ਸਹੀ ਅਰਥਾਂ 'ਚ ਸੰਗਤ ਨੂੰ  ਇਨਸਾਫ਼ ਦੇਣਾ ਚਾਹੁੰਦੀ ਹੈ ਤਾਂ ਬਾਦਲਾਂ ਅਤੇ ਸੁਮੇਧ ਸੈਣੀ ਸਮੇਤ ਸਾਰੇ ਦੋਸ਼ੀਆਂ ਨੂੰ ਤੁਰਤ ਗ੍ਰਿਫ਼ਤਾਰ ਕੀਤਾ ਜਾਵੇ।

ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਇਸ ਮਾਮਲੇ 'ਚ 'ਆਪ' ਸੂਬਾ ਸਰਕਾਰ ਦਾ ਸਾਥ ਦੇਵੇਗੀ ਤਾਂ ਦੇਸ਼ ਵਿਦੇਸ਼ ਬੈਠੀ ਸਮੁੱਚੀ ਸੰਗਤ ਦੇ ਮਨ ਵਿਚ ਠੰਢ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਹੋ ਸਕੇ। ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਕੈਪਟਨ ਸਰਕਾਰ ਅਤੇ ਉਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਲਈ ਹੁਣ ਬੇਅਦਬੀਆਂ ਅਤੇ ਗੋਲੀ ਕਾਂਡ ਦੇ ਅਸਲੀ ਸਾਜ਼ਸ਼ੀਆਂ ਅਤੇ ਦੋਸ਼ੀਆਂ ਤਕ ਪਹੁੰਚਣਾ ਮੁਸ਼ਕਲ ਨਹੀਂ ਰਿਹਾ।