ਭਾਜਪਾ ਨੂੰ ਝਟਕਾ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ

Former minister Madan Mohan Mittal joins Shiromani Akali Dal

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਭਾਜਪਾ ਦੇ ਸਾਬਕਾ ਮੰਤਰੀ ਅਤੇ ਪਾਰਟੀ ਦਾ ਵੱਡਾ ਚਿਹਰਾ ਮਦਨ ਮੋਹਨ ਮਿੱਤਲ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਪਾਰਟੀ ਤੋਂ ਨਾਰਾਜ਼ ਹੋਣ ਕਾਰਨ ਮਿੱਤਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਜਾਣਕਾਰੀ ਮੁਤਾਬਕ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੇ ਪੁੱਤਰ ਨੂੰ ਟਿਕਟ ਨਹੀਂ ਦਿੱਤੀ, ਜਿਸ ਕਾਰਨ ਉਹ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।