ਨਵਜੋਤ ਸਿੱਧੂ ਸਮੇਤ ਕਾਂਗਰਸ ਦੇ ਇਹਨਾਂ ਉਮੀਦਵਾਰਾਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਮਨਜੀਤ ਸਿੱਕੀ ਨੇ ਚੋਣ ਹਲਕਾ ਖਡੂਰ ਸਾਹਿਬ ਤੋਂ ਭਰੇ ਆਪਣੇ ਨਾਮਜ਼ਦਗੀ ਕਾਗਜ਼

These Congress candidates including Navjot Sidhu filed nomination papers

 

 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਗਦੀ ਦਾਖ਼ਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਨਾਮਜ਼ਦਗੀਆਂ ਦੇ ਚੌਥੇ ਦਿਨ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਭਰਿਆ।

ਐੱਸ.ਡੀ.ਐੱਮ ਦਫ਼ਤਰ ਨਾਮਜ਼ਦਗੀ ਪੱਤਰ ਭਰਨ ਗਏ ਨਵਜੋਤ ਸਿੱਧੂ ਦੇ ਨਾਲ ਇਸ ਮੌਕੇ ਬਹੁਤ ਸਾਰੇ ਕਾਂਗਰਸੀ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਹੋ ਰਿਹਾ ਹੈ। 

ਰਮਨਜੀਤ ਸਿੰਘ ਸਹੋਤਾ ਸਿੱਕੀ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਹੋਤਾ ਸਿੱਕੀ ਨੇ ਚੋਣ ਹਲਕਾ ਖਡੂਰ ਸਾਹਿਬ ਤੋਂ ਆਪਣੇ ਨਾਮਜ਼ਦਗੀ ਕਾਗਜ਼ ਐੱਸ. ਡੀ. ਐਮ.- ਕਮ- ਰਿਟਰਨਿੰਗ ਅਫ਼ਸਰ ਦੀਪਕ ਭਾਟੀਆ ਕੋਲ ਸਬ ਡਵੀਜ਼ਨ ਦਫ਼ਤਰ ਖਡੂਰ ਸਾਹਿਬ ਵਿਖੇ ਦਾਖ਼ਲ ਕਰਵਾ ਦਿੱਤੇ ਹਨ।

 

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਐੱਸ.ਡੀ.ਐੱਮ ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਗਿਆ ਹੈ।

 

ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਆਏ ਹੋਏ ਸਨ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਬਹੁਤ ਸਾਰੇ ਵਿਕਾਸ ਕਾਰਨ ਕਰਵਾਏ ਹਨ ਅਤੇ ਜੋ ਰਹਿ ਗਏ ਹਨ, ਉਨ੍ਹਾਂ ਨੂੰ ਉਹ ਚੋਣਾਂ ਤੋਂ ਬਾਅਦ ਪੂਰੇ ਕਰ ਦਿੱਤੇ ਜਾਣਗੇ। 
 

ਨਵਤੇਜ ਸਿੰਘ ਚੀਮਾ 
ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਤੋਂ ਰਿਟਰਨਿੰਗ ਅਫ਼ਸਰ ਰਣਦੀਪ ਸਿੰਘ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।

ਪਰਗਟ ਸਿੰਘ
ਜਲੰਧਰ ਕੈਂਟ ਹਲਕੇ ਤੋਂ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ।

 

ਪ੍ਰਤਾਪ ਬਾਜਵਾ
ਪ੍ਰਤਾਪ ਬਾਜਵਾ ਨੇ ਕਦੀਆਂ ਹਲਕੇ  ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਹੈ। 

 

 

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ।

 

 

ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ 5 ਸਾਲ ਸ਼ਹਿਰ ਵਾਸੀਆਂ ਦੀ ਸੇਵਾ ਕੀਤੀ ਹੈ, ਮੈਂ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ਨਾਲ ਕਿਸੇ ਦਾ ਦਿਲ ਦੁਖ਼ਦਾ ਹੋਵੇ। ਉਹਨਾਂ ਨੇ ਕਿਹਾ ਮੈਂ  ਬਹੁਤ ਖ਼ੁਸ਼ਕਿਸਮਤ ਹਾਂ ਕਿ ਬਠਿੰਡਾ ਸ਼ਹਿਰ ਰਿਵਾਇਤੀ ਕਾਂਗਰਸ ਦੀ ਸੀਟ ਰਹੀ ਹੈ।

 

ਲੋਕ ਕਾਂਗਰਸ ਨੂੰ ਵੋਟ ਪਾਉਂਦੇ ਆ ਰਹੇ ਹਨ।ਲੋਕ ਉਮੀਦਵਾਰ ਦੁਆਰਾ ਕੀਤੇ ਕੰਮ ਵੇਖਦੇ ਹਨ। ਮੈਂ ਇਮਾਨਦਾਰੀ ਨਾਲ ਆਪਣੇ ਹਲਕੇ 'ਚ ਕੰਮ ਕੀਤਾ। ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ੍ਹ ਕੀਤਾ। ਮੈਨੂੰ ਲੱਗਦਾ ਹੈ ਕਿ ਲੋਕ ਇਸਦਾ ਸਿਲ੍ਹਾ ਜ਼ਰੂਰ ਦੇਣਗੇ।  

ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਮਿਤ ਵਿਜ ਵਲੋਂ ਅੱਜ ਐੱਸ.ਡੀ.ਐੱਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।