Bathinda Accident News: ਬਠਿੰਡਾ ਵਿਚ ਸੜਕ ਹਾਦਸੇ ਵਿਚ ਮਾਂ ਦੀ ਮੌਤ, ਪੁੱਤਰ-ਧੀ ਸਮੇਤ 3 ਜ਼ਖ਼ਮੀ
Bathinda Accident News: ਵਿਆਹ ਸਮਾਗਮ ਵਿੱਚ ਜਾ ਰਿਹਾ ਸੀ ਪ੍ਰਵਾਰ
Bathinda Accident News: ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਰੋਡ 'ਤੇ ਧੁੰਦ ਕਾਰਨ ਹੋਏ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਤਲਵੰਡੀ ਸਾਬੋ ਨੇੜੇ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰੀ। ਜ਼ਖ਼ਮੀਆਂ ਵਿੱਚੋਂ ਇੱਕ ਗੰਭੀਰ ਜ਼ਖ਼ਮੀ ਹੈ ਅਤੇ ਉਸ ਨੂੰ ਏਮਜ਼, ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।
ਰਿਪੋਰਟਾਂ ਅਨੁਸਾਰ, ਫ਼ਿਰੋਜ਼ਪੁਰ ਵਿਚ ਇੱਕ ਪਰਿਵਾਰ ਵਿਆਹ ਸਮਾਗਮ ਵਿੱਚ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਅਮਰਜੀਤ ਕੌਰ (45) ਵਜੋਂ ਹੋਈ ਹੈ।
ਉਸ ਦੇ ਪੁੱਤਰ, ਅਮਨਦੀਪ ਸਿੰਘ (22) ਨੂੰ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ, ਜਦੋਂ ਕਿ ਉਸ ਦੀ ਧੀ, ਮਨਜਿੰਦਰ ਕੌਰ (25) ਦੇ ਸਿਰ 'ਤੇ ਗੰਭੀਰ ਸੱਟ ਲੱਗੀ। ਉਹ ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੇ ਸਨ।
ਜ਼ਖ਼ਮੀਆਂ ਨੂੰ ਪਹਿਲਾਂ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਸਿਵਲ ਹਸਪਤਾਲ ਲਿਜਾਇਆ ਗਿਆ। ਬਠਿੰਡਾ ਸਿਵਲ ਹਸਪਤਾਲ ਦੇ ਐਮਰਜੈਂਸੀ ਡਾਕਟਰ ਨਵਦੀਪ ਸਿੰਘ ਨੇ ਕਿਹਾ ਕਿ ਚਾਰ ਲੋਕਾਂ ਨੂੰ 108 ਐਂਬੂਲੈਂਸ ਰਾਹੀਂ ਉਨ੍ਹਾਂ ਦੇ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਅਮਰਜੀਤ ਕੌਰ ਦੀ ਹਾਲਤ ਗੰਭੀਰ ਸੀ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ।