ਪਟਿਆਲਾ ਵਿੱਚ ਵੱਡੇ ਪੱਧਰ ’ਤੇ ਨਾਕਾਬੰਦੀ, ਪੁਲਿਸ ਮੁਸਤੈਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੱਡੇ ਪੱਧਰ ’ਤੇ ਕੀਤੀ ਗਈ ਵਾਹਨਾਂ ਦੀ ਚੈਕਿੰਗ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ’ਤੇ ਹੋਵੇਗੀ ਵੱਡੀ ਕਾਰਵਾਈ

Large-scale blockade in Patiala, police on alert

ਪਟਿਆਲਾ: ਅੱਜ ਪਟਿਆਲਾ ਵਿੱਚ ਵੱਡੇ ਪੱਧਰ ’ਤੇ ਨਾਕਾਬੰਦੀ ਕੀਤੀ ਗਈ, ਜਿਸ ਵਿੱਚ ਮੁੱਖ ਚੌਂਕਾਂ ਉੱਪਰ ਪਟਿਆਲਾ ਪੁਲਿਸ ਵੱਲੋਂ ਇੱਕ ਫਲੈਗ ਮਾਰਚ ਵੀ ਕੱਢਿਆ ਗਿਆ। ਇਸ ਨਾਕਾਬੰਦੀ ਦੌਰਾਨ ਗੱਡੀਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸ ਚੈਕਿੰਗ ਵਿੱਚ ਜੇਕਰ ਕੋਈ ਸ਼ਰਾਰਤੀ ਅਨਸਰ ਜਾਂ ਸ਼ੱਕੀ ਦਿਖਦਾ, ਤਾਂ ਉਸ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਅੱਜ ਪਟਿਆਲਾ ’ਚ ਇਹ ਨਾਕਾਬੰਦੀ ਸ਼ੁਰੂ ਹੋਈ, ਜਿਸ ਵਿੱਚ ਤਮਾਮ ਵੱਡੇ ਪੁਲਿਸ ਅਧਿਕਾਰੀ ਮੌਜੂਦ ਰਹੇ। ਐਸਐਸਪੀ ਪਟਿਆਲਾ ਖੁਦ ਮੌਕੇ ’ਤੇ ਪਹੁੰਚੇ ਅਤੇ ਜਿਨਾਂ ਵੱਲੋਂ ਅਧਿਕਾਰੀਆਂ ਦੇ ਕੋਲੋਂ ਗੱਡੀਆਂ ਰੋਕ ਕੇ ਚੈਕਿੰਗ ਕਰਵਾਈ ਗਈ, ਤਾਂ ਜੋ ਲੋਕਾਂ ਨੂੰ ਰਾਹਤ ਮਹਿਸੂਸ ਹੋਵੇ ਕਿ ਪੁਲਿਸ ਪ੍ਰਸ਼ਾਸਨ ਪੂਰਨ ਤੌਰ ’ਤੇ ਉਹਨਾਂ ਦੀ ਸੁਰੱਖਿਆ ਦੇ ਲਈ ਤਾਇਨਾਤ ਹੈ।