ਪੰਜਾਬ ਦੇ ਮੁਲਾਜ਼ਮਾਂ ਲਈ  ਖ਼ੁਸ਼ਖ਼ਬਰੀ ,ਖਜ਼ਾਨਾ ਮੰਤਰੀ ਨੇ ਕੀਤਾ ਵੱਡਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਸਾਲ 2020-21  ਦਾ ਬਜਟ ਕੱਲ੍ਹ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਗਿਆ ਸੀ ।

file photo

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਾਲ 2020-21  ਦਾ ਬਜਟ ਕੱਲ੍ਹ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਗਿਆ ਸੀ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਰਾਜ 'ਚ ਸਰਕਾਰੀ ਕਰਮਚਾਰੀਆਂ ਨੂੰ ਸੇਵਾਮੁਕਤ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦਾ ਐਲਾਨ ਕਰਦੇ ਹੋਏ ਤਰਕ ਦਿੱਤਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ।

ਵਿੱਤ ਮੰਤਰੀ ਨੇ ਕਰਮਚਾਰੀਆਂ ਨੂੰ ਇਸ ਦੇ ਨਾਲ ਹੀ ਰਾਹਤ ਦੇਣ ਦੀ ਵੀ ਘੋਸ਼ਣਾ ਕੀਤੀ ।ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪੇਸ਼ ਹੋਏ ਬਜਟ ਵਿੱਚ 6 ਫੀਸਦੀ ਡੀਏ ਦੀ ਕਿਸ਼ਤ 1 ਮਾਰਚ  ਤੋਂ ਦੇਣ ਦਾ ਐਲਾਨ ਕੀਤਾ ਹੈ।ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਵੀ ਕੁਝ ਵੱਡੇ ਐਲਾਨ ਕੀਤੇ ਗਏ ਹਨ।

ਬਜਟ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ 'ਮੇਕ ਇਨ ਪੰਜਾਬ' ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਵਾਰ ਪੰਜਾਬ ਸਰਕਾਰ ਦਾ ਕੁੱਲ ਬਜਟ ਕਰੀਬ 1 ਲੱਖ 54 ਹਜ਼ਾਰ 805 ਕਰੋੜ ਹੈ। ਇਸ ਦੇ ਨਾਲ ਹੀ ਪੰਜਾਬ ‘ਤੇ 2 ਲੱਖ 48 ਹਜ਼ਾਰ 230 ਕਰੋੜ ਰੁਪਏ ਦਾ ਕਰਜ਼ਾ ਹੈ।

ਬਜਟ ਵਿਚ ਸਰਕਾਰ ਵੱਲੋਂ ਕਿਸਾਨਾਂ ਲਈ 2 ਹਜ਼ਾਰ ਕਰੋੜ ਰਾਖਵੇਂ ਰੱਖੇ ਗਏ ਹਨ।ਪੰਜਾਬ ਸਰਕਾਰ ਦੇ ਬਜਟ ਵਿਚ 520 ਕਰੋੜ ਰੁਪਏ ਗੈਰ-ਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ਼ ਲਈ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੀਆਂ ਖੇਤੀਬਾੜੀ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।