Punjab News: ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ
ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ - ਮੀਤ ਹੇਅਰ
PUNJAB GOVERNMENT TO OPEN 260 SPORTS NURSERIES IN FIRST PHASE News in punjabi: ਪੰਜਾਬ ਸਰਕਾਰ ਵਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ: TarnTaran News: ਤਰਨਤਾਰਨ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ 8 ਲੱਖ ਰੁਪਏ
ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿਤੇ ਗਏ ਹਨ।
ਇਹ ਵੀ ਪੜ੍ਹੋ: PM Surya Ghar Yojana News: ਸਰਕਾਰ ਵਲੋਂ PM ਸੂਰਿਆ ਯੋਜਨਾ ਨੂੰ ਮਨਜ਼ੂਰੀ, 1 ਕਰੋੜ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫਤ ਬਿਜਲੀ
ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।
(For more news apart from Robbers looted 8 lakh rupees from the bank in Tarn Taran news in punjabi, stay tuned to Rozana Spokesman)