Punjab News: ਬੰਟੀ ਬੈਂਸ ਉਤੇ ‘ਹਮਲਾ’ ਕਰਨ ਵਾਲੇ 2 ਮੁਲਜ਼ਮ ਕਾਬੂ; ਕਟਾਣੀ ਦੇ ਬਾਹਰ ਚਲਾਈਆਂ ਸਨ ਗੋਲੀਆਂ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਮੁਲਜ਼ਮ ਨੂੰ ਮੁਹਾਲੀ ਦੇ ਬਲੌਂਗੀ ਤੋਂ ਗ੍ਰਿਫਤਾਰ ਕੀਤਾ ਹੈ।

Punjab News: Main Accused Arrest in Bunty Bains Case

Punjab News: ਪੰਜਾਬ ਗੀਤਕਾਰ ਬੰਟੀ ਬੈਂਸ 'ਤੇ ਫਾਇਰਿੰਗ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ 'ਚ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਮੁਲਜ਼ਮ ਨੂੰ ਮੁਹਾਲੀ ਦੇ ਬਲੌਂਗੀ ਤੋਂ ਗ੍ਰਿਫਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨੋਨੂੰ ਵਜੋਂ ਹੋਈ ਹੈ, ਜੋ ਬੰਬੀਹਾ ਗੈਂਗ ਦਾ ਸ਼ੂਟਰ ਦਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਨੋਨੂ ਤੋਂ ਅਸਲਾ ਵੀ ਬਰਾਮਦ ਕਰ ਲਿਆ ਹੈ। ਇਸ ਦੌਰਾਨ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਨੂੰ ਗੈਂਗਸਟਰ ਲੱਕੀ ਪਟਿਆਲ ਨੇ ਵਿਦੇਸ਼ ਤੋਂ ਹਥਿਆਰ ਮੁਹੱਈਆ ਕਰਵਾਏ ਸਨ।

ਦਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਨੇ ਅਪਣੇ ਸਾਥੀ ਫਿਰੋਜ਼ ਖਾਨ ਨਾਲ ਮਿਲ ਕੇ ਬੰਟੀ ਬੈਂਸ 'ਤੇ ਫਾਇਰਿੰਗ ਕੀਤੀ ਸੀ। ਫਿਰੋਜ਼ ਖਾਨ ਨੂੰ ਪਿਛਲੇ ਦਿਨ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਇਨ੍ਹਾਂ ਮੁਲਜ਼ਮਾਂ ਵਲੋਂ ਵੱਡੇ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।

ਦਰਅਸਲ 26 ਫਰਵਰੀ ਨੂੰ ਮੁਹਾਲੀ ਦੇ ਇਕ ਰੈਸਟੋਰੈਂਟ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿਤੀਆਂ ਸਨ। ਉਕਤ ਢਾਬੇ ’ਤੇ ਜਦੋਂ ਗੋਲੀਆਂ ਚਲਾਈਆਂ ਗਈਆਂ ਤਾਂ ਢਾਬਾ ਬੰਦ ਹੋ ਚੁੱਕਾ ਸੀ। ਇਸ ਹਮਲੇ ਵਿਚ ਬੰਟੀ ਬੈਂਸ ਵਾਲ-ਵਾਲ ਬਚ ਗਏ। । ਹਮਲੇ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿਤੀ ਸੀ।

(For more Punjabi news apart from Punjab News: Main Accused Arrest in Bunty Bains Case, stay tuned to Rozana Spokesman)