ਰਾਜਮਾਤਾ ਮੋਹਿੰਦਰ ਕੌਰ ਦੇ ਦੇਹਾਂਤ 'ਤੇ ਰਾਹੁਲ ਨੇ ਕੈਪਟਨ ਨਾਲ ਦੁੱਖ ਸਾਂਝਾ ਕੀਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਉਨ੍ਹਾਂ ਦੀ ਮਾਤਾ, ਰਾਜਮਾਤਾ ਮਹਿੰੰਦਰ ਕੌਰ ਦੀ ਮੌਤ 'ਤੇ ਡੂੰਘਾ

Rahul Gandhi

ਨਵੀਂ ਦਿੱਲੀ, 5 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਉਨ੍ਹਾਂ ਦੀ ਮਾਤਾ, ਰਾਜਮਾਤਾ ਮਹਿੰੰਦਰ ਕੌਰ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਰਾਹੁਲ ਗਾਂਧੀ ਅੱਜ ਕਪੂਰਥਲਾ ਹਾਊਸ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਤਕਰੀਬਨ 40 ਮਿੰਟ ਬਿਤਾਏ। ਰਾਹੁਲ ਗਾਂਧੀ ਨੇ ਰਾਜਮਾਤਾ ਦੀ ਦੁਖਦਾਈ ਮੌਤ 'ਤੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ। ਕਾਂਗਰਸ ਦੇ ਉਪ ਪ੍ਰਧਾਨ ਨੇ ਅਪਣੀ ਮਾਤਾ ਅਤੇ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਰਫ਼ੋਂ ਵੀ ਰਾਜਮਾਤਾ ਦੇ ਮੌਤ 'ਤੇ ਦੁੱਖ ਪ੍ਰਗਟ ਕੀਤਾ। ਸਰਕਾਰੀ ਬੁਲਾਰੇ ਨੇ ਦਸਿਆ ਕਿ ਰਾਹੁਲ ਗਾਂਧੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਪਿਆਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੀ ਹਮਦਰਦੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਪਰਵਾਰ ਨਾਲ ਹੈ।