ਕੋਰੋਨਾ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਉਣ ਲਈ ਸਿਹਤ ਮੰਤਰੀ ਸਿੱਧੂ ਦਾ ਵੱਡਾ ਐਲਾਨ
ਜਿੱਥੇ ਸੂਬੇ ਵਿਚ ਟੀਕਾਕਰਨ ਦੀ ਥੋੜ੍ਹੀ ਗਿਣਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ...
ਚੰਡੀਗੜ੍ਹ: ਜਿੱਥੇ ਸੂਬੇ ਵਿਚ ਟੀਕਾਕਰਨ ਦੀ ਥੋੜ੍ਹੀ ਗਿਣਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫ਼ਤੇ ਦੇ ਸੱਤੇ ਦਿਨ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਟੀਕਾਰਨ ਸੇਵਾਵਾਂ ਦੇਣ ਲਈ ਕਿਹਾ ਸੀ
ਅਤੇ ਉਨ੍ਹਾਂ ਨੇ ਅੱਗੇ ਨਿਰਦੇਸ਼ ਦਿੱਤੇ ਸਨ ਕਿ ਜੇਕਰ ਕੋਈ ਵੀ 45 ਸਾਲ ਤੋਂ ਵੱਧ ਉਮਰ ਦਾ ਯੋਗ ਵਿਅਕਤੀ ਸਹਿ ਬਿਮਾਰੀਆਂ ਸੰਬੰਧੀ ਮੈਡੀਕਲ ਰਿਕਾਰਡ ਲੈ ਕੇ ਆਉਂਦਾ ਹੈ ਤਾਂ ਹੋਰ ਕਿਸੇ ਵੀ ਵੱਖਰੇ ਸਰਟੀਫਿਕੇਟ ਦੀ ਲੋੜ ਨਾ ਸਮਝੀ ਜਾਵੇ। ਉਥੇ ਹੀ ਕੋਰੋਨਾ ਦੇ ਕਹਿਰ ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਚ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਕੋਵਿਡ-19 ਰੋਕੂ ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਬਿਨਾਂ ਕਿਸੇ ਸ਼ਰਤ ਤੋਂ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਉਪਲਬਧ ਹੋਵੇਗੀ।