ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਭਲਕੇ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।
SGPC
ਅਮ੍ਰਿੰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਕੱਲ 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਵੇਗਾ । 2021-22 ਵਿੱਤੀ ਸਾਲ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਸਤਾਵਿਤ ਸਾਲਾਨਾ ਬਜਟ ਲਈ ਆਮ ਇਜਲਾਸ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਤੈਅ ਕੀਤਾ ਗਿਆ ਹੈ। ਹੋਰਨਾਂ ਤੋਂ ਇਲਾਵਾ ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।