ਭਾਰਤੀ ਜਨਤਾ ਪਾਰਟੀ ਵੱਲੋਂ ਧਰੁਵੀਕਰਨ ਦੀ ਰਾਜਨੀਤੀ ਅਪਣਾਈ ਜਾ ਰਹੀ ਹੈ- ਜਥੇਦਾਰ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ ਕਿ ਅਜਿਹੇ ਦੌਰ ਵਿਚ ਸਾਰੇ ਘੱਟ ਗਿਣਤੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।

Jathedar Giani Harpreet Singh

ਸ੍ਰੀ ਅਨੰਦਪੁਰ ਸਾਹਿਬ - ਅਜੋਕੇ ਸਮੇਂ ਅੰਦਰ ਭਾਰਤੀ ਜਨਤਾ ਪਾਰਟੀ ਧਰੁਵੀਕਰਨ ਦੀ ਰਾਜਨੀਤੀ ਅਪਣਾਈ ਜਾ ਰਹੀ ਹੈ ਜਿਸ ਕਾਰਣ ਸਿੱਖ ਅਤੇ ਹੋਰ ਘੱਟ ਗਿਣਤੀਆਂ ਲਈ ਖ਼ਤਰਾ ਬਣ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਹਰੇਕ ਸੰਸਥਾ ਦਾ ਰਾਜਸੀਕਰਨ ਹੋ ਚੁੱਕਾ ਹੈ।