ਮੁੜ ਵਧੀਆਂ ਤੇਲ ਦੀਆਂ ਕੀਮਤਾਂ ਪਟਰੌਲ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਹੋਇਆ ਮਹਿੰਗਾ

ਏਜੰਸੀ

ਖ਼ਬਰਾਂ, ਪੰਜਾਬ

ਮੁੜ ਵਧੀਆਂ ਤੇਲ ਦੀਆਂ ਕੀਮਤਾਂ ਪਟਰੌਲ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਹੋਇਆ ਮਹਿੰਗਾ

image

 

ਨਵੀਂ ਦਿੱਲੀ, 28 ਮਾਰਚ : ਪਿਛਲੇ ਹਫ਼ਤੇ ਤੋਂ ਲਗਾਤਾਰ ਪਟਰੌਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਆ ਰਿਹਾ ਹੈ | ਸੋਮਵਾਰ ਨੂੰ  ਪਟਰੌਲ ਦੀਆਂ ਕੀਮਤਾਂ ਵਿਚ ਫਿਰ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ | ਪਿਛਲੇ ਇਕ ਹਫ਼ਤੇ ਵਿਚ ਇਹ 6ਵੀਂ ਵਾਰ ਹੈ ਜਦੋਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ |
ਜਨਤਕ ਖੇਤਰ ਦੀਆਂ ਪਟਰੌਲੀਅਮ ਮਾਰਕੀਟਿੰਗ ਕੰਪਨੀਆਂ ਵਲੋਂ ਜਾਰੀ ਕੀਮਤ ਨੋਟੀਫ਼ੀਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪਟਰੌਲ ਦੀ ਕੀਮਤ ਹੁਣ 99.11 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 99.41 ਰੁਪਏ ਪ੍ਰਤੀ ਲੀਟਰ ਅਤੇ ਡੀਜਲ ਦੀ ਕੀਮਤ 90.42 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 90.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ | ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਨਾਲ ਹੀ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਦੀ ਸੰਭਾਵਨਾ ਸੀ ਪਰ ਪਟਰੌਲੀਅਮ ਕੰਪਨੀਆਂ ਨੇ ਕੱੁਝ ਦਿਨ ਹੋਰ ਇੰਤਜ਼ਾਰ ਕੀਤਾ |        (ਏਜੰਸੀ)