ਲੁਧਿਆਣਾ 'ਚ ਜਬਰ-ਜ਼ਨਾਹ ਦੇ 2 ਦੋਸ਼ੀਆਂ ਨੂੰ ਫਾਂਸੀ: ਜਬਰ ਜ਼ਨਾਹ ਤੋਂ ਬਾਅਦ ਬੱਚੀ ਨੂੰ ਦਿੱਤੀ ਸੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

2.20 ਲੱਖ ਦਾ ਜੁਰਮਾਨਾ ਵੀ ਲਗਾਇਆ ਗਿਆ

photo

 

ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਦੇ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਸਾਲ 2019 'ਚ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ ਥਾਣਾ ਦੋਰਾਹਾ ਦੀ ਪੁਲਿਸ ਨੇ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਹੱਤਿਆ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਸਜ਼ਾ ਸੁਣਾਈ ਸੀ।

ਦੋਸ਼ੀ ਨੇ ਲੜਕੀ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ। 10 ਮਾਰਚ 2019 ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸਦੇ ਬਾਅਦ ਉਸਦੇ ਖਿਲਾਫ ਦੋਰਾਹਾ ਪੁਲਿਸ ਸਟੇਸ਼ਨ ਵਿੱਚ 6 ਪੋਸਕੋ ਅਤੇ ਆਈਪੀਸੀ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਅਤੇ ਵਿਨੋਦ ਵਾਸੀ ਦੋਰਾਹਾ ਵਜੋਂ ਹੋਈ ਹੈ। ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਅਤੇ ਸਰਕਾਰੀ ਵਕੀਲ ਬੀ.ਡੀ.ਗੁਪਤਾ ਨੇ ਦੱਸਿਆ ਕਿ ਅਦਾਲਤ ਨੇ ਦੋਸ਼ੀਆਂ ਨੂੰ 2 ਲੱਖ 20 ਹਜ਼ਾਰ ਰੁਪਏ ਜੁਰਮਾਨਾ ਵੀ ਜਮ੍ਹਾ ਕਰਵਾਉਣ ਲਈ ਕਿਹਾ ਹੈ।