ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਐਲਾਨ, 10 ਮਈ ਨੂੰ ਹੋਵੇਗੀ ਵੋਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

13 ਮਈ ਨੂੰ ਆਉਣਗੇ ਨਤੀਜੇ

Election Commission

 

ਜਲੰਧਰ: ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਪੈਣਗੀਆਂ ਜਦਕਿ 13 ਮਈ ਨੂੰ ਨਤੀਜੇ ਐਲਾਨੇ ਜਾਣਗੇ। ਦੱਸ ਦੇਈਏ ਕਿ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ’ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਵਾਟਰ ਸੈੱਸ ਨੂੰ ਲੈ ਕੇ ਹੋਈ ਚਰਚਾ

ਉਹਨਾਂ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖ਼ਾਲੀ ਹੋਈ ਸੀ। ਸੀਟ ਖ਼ਾਲੀ ਹੋਣ ਮਗਰੋਂ 6 ਮਹੀਨਿਆਂ ਵਿਚ ਜ਼ਿਮਨੀ ਚੋਣ ਕਰਵਾਉਣਾ ਲਾਜ਼ਮੀ ਹੁੰਦਾ ਹੈ। ਅਜਿਹੇ ਵਿਚ ਛੇ ਮਹੀਨਿਆਂ ਦੀ ਮਿਆਦ ਜੁਲਾਈ ਵਿਚ ਪੂਰੀ ਹੋ ਰਹੀ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਇਸੇ ਮਹੀਨੇ ਕਰ ਦਿੱਤਾ ਸੀ। ਪਾਰਟੀ ਹਾਈ ਕਮਾਨ ਨੇ ਮਰਹੂਮ ਸੰਸਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਹੈ।